29/07/2026
Capture

ਅੱਜ 23ਵੇਂ ਦਿਨ ਵੀ ਹਜ਼ਾਰਾਂ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ। ਹਾਲਾਂਕਿ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਹਿਲਾਂ ਹੀ ਧਰਨਾ ਦੇ ਰਹੇ ਕਿਸਾਨ ਇੱਥੇ ਬੈਠ ਕੇ ਆਪਣਾ ਰੋਸ ਪ੍ਰਗਟਾਉਣਗੇ। ਅੱਜ ਦੇ ਮਾਰਚ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਵੱਡਾ ਅੰਦੋਲਨ ਦੇਖਣ ਨੂੰ ਮਿਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਸਾਨੂੰ ਟਰੈਕਰ ਟਰਾਲੀਆਂ ਰਾਹੀਂ ਦਿੱਲੀ ਨਹੀਂ ਜਾਣ ਦੇ ਰਹੀ। ਇਸ ਲਈ ਬਾਕੀ ਸੂਬਿਆਂ ਦੇ ਕਿਸਾਨ ਰੇਲ, ਬੱਸ ਰਾਹੀਂ ਦਿੱਲੀ ਕੂਚ ਕਰਨਗੇ।

ਜ਼ਿਕਰਯੋਗ ਹੈ ਕਿ ਦੂਜੇ ਪਾਸੇ ਕਿਸਾਨਾਂ ਵੱਲੋਂ ਸਰਹੱਦ ‘ਤੇ ਹੀ ਧਰਨਾ ਦੇਣ ਦੇ ਐਲਾਨ ਤੋਂ ਬਾਅਦ ਹਿਸਾਰ-ਅੰਬਾਲਾ-ਚੰਡੀਗੜ੍ਹ ਹਾਈਵੇਅ (152) ਨੂੰ ਵੀ ਮੰਗਲਵਾਰ ਨੂੰ ਖੋਲ੍ਹਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅੰਬਾਲਾ ਦੇ ਸੱਦੋਪੁਰ ਨੇੜੇ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ-ਦਿੱਲੀ ਹਾਈਵੇਅ (ਨੈਸ਼ਨਲ ਹਾਈਵੇ-44) ਨੂੰ ਖੋਲ੍ਹ ਦਿੱਤਾ ਗਿਆ ਸੀ।

Leave a Reply

Your email address will not be published. Required fields are marked *