30/07/2026
10_36_42566575811

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 23 ਮਈ ਨੂੰ ਪੰਜਾਬ ਆ ਰਹੇ ਹਨ। ਉਹ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਸਮਰਥਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈਕੇ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਹਨ।

ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਪ੍ਰਧਾਨ ਮੰਤਰੀ ਲਈ 7 ਫੁੱਟ ਉੱਚਾ ਅਤੇ 60×28 ਫੁੱਟ ਚੌੜਾ ਅਤੇ ਲੰਬਾਈ ਵਾਲਾ ਸਟੇਜ ਤਿਆਰ ਕੀਤਾ ਗਿਆ ਹੈ। ਰੈਲੀ ਦੀ ਤਿਆਰੀ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਮੰਗਲਵਾਰ ਨੂੰ ਪੁੱਜੇ ਸਨ। ਇਸ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਰੈਲੀ ਵਾਲੀ ਥਾਂ ‘ਤੇ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਰੈਲੀ ‘ਚ 40 ਤੋਂ 50 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਲਈ ਵੇਦਰ ਪਰੂਫ ਟੈਂਟ ਲਗਾਇਆ ਗਿਆ ਹੈ। ਇਸ ਸਟੈਂਡ ਨੂੰ ਸਥਾਪਤ ਕਰਨ ਲਈ ਅੰਮ੍ਰਿਤਸਰ ਦੀ ਇੱਕ ਕੰਪਨੀ ਨੂੰ ਵਿਸ਼ੇਸ਼ ਤੌਰ ’ਤੇ ਜ਼ਿੰਮੇਵਾਰੀ ਦਿੱਤੀ ਗਈ ਹੈ। ਨਾਲ ਹੀ ਕੁਰਸੀਆਂ ਤੇ ਸਟੇਜ ਆਦਿ ਦਾ ਕੰਮ ਮੁਕੰਮਲ ਹੋ ਗਿਆ। ਪਟਿਆਲਾ ਪੁਲਿਸ ਨੇ ਪੋਲੋ ਗਰਾਊਂਡ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰ ਦਿੱਤੇ ਹਨ।

ਦਸ ਦੇਈਏ ਕਿ ਪਟਿਆਲਾ ਵਿੱਚ ਹੋਰ ਜ਼ਿਲ੍ਹਿਆਂ ਦੇ ਐਸਪੀ ਅਤੇ ਹੋਰ ਪੁਲੀਸ ਅਧਿਕਾਰੀ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ, ਜੋ 24 ਘੰਟੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖਣਗੇ। ਬੁੱਧਵਾਰ ਨੂੰ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੋਲੋ ਗਰਾਊਂਡ ਦਾ ਦੌਰਾ ਕੀਤਾ। ਏ.ਡੀ.ਜੀ.ਪੀ. ਨੇ ਦੱਸਿਆ ਕਿ ਚਾਰ ਲੇਅਰ ਸੁਰੱਖਿਆ ਪ੍ਰਣਾਲੀ ਦਾ ਪ੍ਰਬੰਧ ਕੀਤਾ ਗਿਆ ਹੈ।

Leave a Reply

Your email address will not be published. Required fields are marked *