30/07/2026
images (3)

ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ ਦਿਨ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ। ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤਿਆ ਵਾਲੇ ਦਿਨ ਕੰਮ ਨੇਪਰੇ ਚੜ੍ਹਦਾ ਹੈ। ਦੱਸ ਦਈਏ ਕਿ ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।

ਅੱਜ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ‘ਤੇ ਭਾਜਪਾ ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਨਾਲ ਕੇਂਦਰੀ ਮੰਤਰੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ।

ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ ‘ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਨਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।

Leave a Reply

Your email address will not be published. Required fields are marked *