30/07/2026
IMG_1543

ਪੰਜਾਬ ਵਿਚ ਅੱਜ ਵੱਡੀ ਸਿਆਸੀ ਹਲਚਲ ਹੋਣ ਵਾਲੀ ਹੈ। ਕਈ ਵੱਡੇ ਆਗੂ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿਚ ਸੁਸ਼ੀਲ ਰਿੰਕੂ ਅਤੇ ਗੁਰਜੀਤ ਔਜਲਾ ਦਾ ਨਾਮ ਸਾਹਮਣੇ ਆ ਰਿਹਾ ਹੈ। ਅੱਜ ਚਾਰ ਵਜੇ ਕਈ ਵੱਡੇ ਚਿਹਰੇ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਆਪ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਸ਼ੀਤਲ ਅੰਗੂਰਾਲ ਨੇ ਆਪ ਤੋਂ ਅਸਤੀਫਾ ਦੇ ਦਿੱਤਾ ਹੈ।

ਦਸ ਦੇਈਏ ਕਿ ਸੁਸ਼ੀਲ ਰਿੰਕੂ ਜਲੰਧਰ ਤੋਂ ਆਪ ਦੇ ਸੰਸਦ ਮੈਂਬਰ ਹਨ, ਜਦ ਕਿ ਔਜਲਾ ਅੰਮ੍ਰਿਤਸਰ ਤੋਂ ਕਾਂਗਰਸ ਵੱਲੋਂ ਐਮਪੀ ਹਨ। ਆਪ ਨੇ ਲੋਕ ਸਭਾ ਚੋਣਾਂ ਵਿਚ ਰਿੰਕੂ ਨੂੰ ਮੁੜ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ।

Leave a Reply

Your email address will not be published. Required fields are marked *