29/07/2026
download (15)

ਕਿਸਾਨ ਅੰਦੋਲਨ ਦੌਰਾਨ ਪੰਜਾਬ-ਹਰਿਆਣਾ ਦੀ ਹੱਦ ਉਪਰ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਕਿਸੇ ਫਾਇਰ ਆਰਮ ਦੀ ਸੱਟ ਨਾਲ ਹੋਈ ਹੈ। ਯਾਨਿ ਕਿ ਰਿਪੋਰਟ ਮੁਤਾਬਕ ਸ਼ੁਭਕਰਨ ਸਿੰਘ ਦੀ ਮੌਤ ਬੰਦੂਕ ਦੀ ਗੋਲੀ ਨਾਲ ਹੋਈ ਹੈ। 

ਦੱਸ ਦਈਏ ਕਿ ਖਨੌਰੀ ਸਰਹੱਦ ਉਪਰ ਕਿਸਾਨ ਸੰਘਰਸ਼ ਦੌਰਾਨ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਨੇ ਕਿਸਾਨਾਂ ਨੂੰ ਰੋਕਣ ਲਈ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਦਾਗੀਆਂ ਸੀ। ਇਸ ਦੌਰਾਨ ਸ਼ੁਭਕਰਨ ਸਿੰਘ ਨੂੰ ਸਿਰ ਵਿੱਟ ਸੱਟ ਲੱਗੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਨੇ ਸ਼ੁਭਕਰਨ ਨੂੰ ਗੋਲੀ ਮਾਰੀ ਸੀ ਪਰ ਹਰਿਆਣਾ ਪੁਲਿਸ ਇਸ ਤੋਂ ਇਨਕਾਰ ਕਰ ਰਹੀ ਹੈ।

Leave a Reply

Your email address will not be published. Required fields are marked *