30/07/2026
accident

ਜਲੰਧਰ ‘ਚ ਬੁੱਧਵਾਰ ਸਵੇਰੇ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਹੋਇਆ ਹੈ। ਇੱਥੇ ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੇ ਸਰੀਰ ਦੇ ਟੁਕੜੇ-ਟੁਕੜੇ ਹੋ ਗਏ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਨਕੋਦਰ ਰੋਡ ‘ਤੇ ਖਾਲਸਾ ਸਕੂਲ ਨੇੜੇ ਵਾਪਰਿਆ। ਭਾਰਗਵ ਕੈਂਪ ਥਾਣਾ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ। ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ (42) ਤੇ ਕਰਮਣ ਸਿੰਘ (16) ਵਾਸੀ ਪਿੰਡ ਹੇਰਾਂ ਵਜੋਂ ਹੋਈ ਹੈ

ਜਸਵੀਰ ਦੇ ਜੀਜਾ ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਬੇਟੀ ਦਾ ਵਿਆਹ ਹੈ। ਇਸ ਲਈ ਸਬਜ਼ੀ ਲੈਣ ਲਈ ਮਕਸੂਦਾਂ ਮੰਡੀ ਜਾ ਰਹੇ ਸੀ। ਮੈਂ ਬਾਈਕ ‘ਤੇ ਥੋੜ੍ਹਾ ਅੱਗੇ ਸੀ। ਦੂਜੀ ਬਾਈਕ ‘ਤੇ ਜਸਵੀਰ ਤੇ ਕਰਮਨ ਆ ਰਹੇ ਸੀ। ਕੁਝ ਦੂਰ ਜਾ ਕੇ ਜਦੋਂ ਜਸਵੀਰ ਨਾ ਪਹੁੰਚਿਆ ਤਾਂ ਉਸ ਨੇ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਫਿਰ ਉਸ ਨੇ ਪਿੰਡ ਫੋਨ ਕਰਕੇ ਕਿਹਾ ਕਿ ਜਸਵੀਰ ਤੇ ਕਰਮਣ ਫੋਨ ਨਹੀਂ ਚੁੱਕ ਰਹੇ। ਇਸ ਤੋਂ ਬਾਅਦ ਉਹ ਆਪਣੀ ਬਾਈਕ ‘ਤੇ ਵਾਪਸ ਚੱਲ ਪਿਆ। ਜਦੋਂ ਖਾਲਸਾ ਸਕੂਲ ਡੰਪ ਨੇੜੇ ਪੁੱਜਾ ਤਾਂ ਉਸ ਨੂੰ ਹਾਦਸੇ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਉਸ ਨੇ ਘਟਨਾ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ।

ਘਟਨਾ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੌਕਾ ਮਿਲਦੇ ਹੀ ਡਰਾਈਵਰ ਟਿੱਪਰ ਛੱਡ ਕੇ ਭੱਜ ਗਿਆ। ਇਸ ਤੋਂ ਬਾਅਦ ਲੋਕਾਂ ਨੇ ਪਿੱਛਾ ਕਰਕੇ ਡਰਾਈਵਰ ਨੂੰ ਕਰੀਬ ਇੱਕ ਕਿਲੋਮੀਟਰ ਦੂਰ ਫੜ ਲਿਆ। ਟਿੱਪਰ ਬਠਿੰਡਾ ਦੀ ਇੱਕ ਫਰਮ ਦਾ ਹੈ। ਪੁਲਿਸ ਨੇ ਟਿੱਪਰ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਮਾਲਕ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਹਾਦਸਾ ਇੰਨਾ ਦਰਦਨਾਕ ਸੀ ਕਿ ਲਾਸ਼ਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ। ਪਿਓ-ਪੁੱਤ ਦੀਆਂ ਲਾਸ਼ਾਂ ਦੇ ਕੁਝ ਹਿੱਸੇ ਸੜਕ ‘ਤੇ ਦੂਰ ਤੱਕ ਪਏ ਸਨ। ਸੜਕ ਵੀ ਖੂਨ ਨਾਲ ਪੂਰੀ ਤਰ੍ਹਾਂ ਲਾਲ ਹੋ ਗਈ। ਪੁਲਿਸ ਨੇ ਪਹਿਲਾਂ ਸਰੀਰ ਦੇ ਸਾਰੇ ਅੰਗ ਇਕੱਠੇ ਕੀਤੇ, ਫਿਰ ਲਿਫਾਫੇ ‘ਚ ਪਾ ਕੇ ਹਸਪਤਾਲ ਭੇਜ ਦਿੱਤੇ।

Leave a Reply

Your email address will not be published. Required fields are marked *