30/07/2026
heat-iStock

ਪੰਜਾਬ ਵਿੱਚ ਇਨ੍ਹੀਂ ਦਿਨੀਂ ਗਰਮੀ ਲੋਕਾਂ ਨੂੰ ਖੂਬ ਪ੍ਰਭਾਵਿਤ ਕਰ ਰਹੀ ਹੈ। ਕੜਾਕੇ ਦੀ ਧੁੱਪ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਇਸ ਦੌਰਾਨ ਲੁਧਿਆਣਾ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਤਾਪਮਾਨ ਵਿੱਚ ਹੋਇਆ ਇਹ ਵਾਧਾ ਸਾਫ਼ ਦਰਸਾਉਂਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ। ਪਿਛਲੇ 13 ਸਾਲਾਂ ‘ਚ ਪਹਿਲੀ ਵਾਰ ਮਈ ਦੇ ਪਹਿਲੇ ਹਫ਼ਤੇ ਹੀ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ।

ਮੰਗਲਵਾਰ ਨੂੰ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਰਿਹਾ। 2011 ਤੋਂ 2023 ਦੌਰਾਨ 15 ਮਈ ਤੋਂ ਬਾਅਦ ਹੀ ਤਾਪਮਾਨ 43 ਡਿਗਰੀ ਤੋਂ ਉਪਰ ਰਿਹਾ ਹੈ। 2019 ਵਿੱਚ 19 ਮਈ ਨੂੰ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ, 2014 ਵਿੱਚ 30 ਮਈ ਨੂੰ 43.5 ਡਿਗਰੀ, 2021 ਵਿੱਚ 28 ਮਈ ਨੂੰ 43.1 ਡਿਗਰੀ ਅਤੇ 2023 ਵਿੱਚ 23 ਮਈ ਨੂੰ 45.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਅੰਮ੍ਰਿਤਸਰ, ਫਰੀਦਕੋਟ, ਬਰਨਾਲਾ, ਫ਼ਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਰਿਹਾ।

ਗੁਰਦਾਸਪੁਰ, ਰੋਪੜ ਅਤੇ ਪਟਿਆਲਾ ਵਿੱਚ ਤਾਪਮਾਨ 40 ਡਿਗਰੀ ਅਤੇ ਨਵਾਂਸ਼ਹਿਰ ਵਿੱਚ 39.5 ਡਿਗਰੀ ਰਿਹਾ। ਹਿਮਾਚਲ ‘ਚ ਵੀ ਗਰਮੀ ਵਧ ਗਈ ਹੈ। ਊਨਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।

Leave a Reply

Your email address will not be published. Required fields are marked *