30/07/2026
GK8JoF-bQAAnM9D

ਜਲੰਧਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਜੈਪਾਲ ਭੁੱਲਰ ਦਾ ਇਕ ਸਾਥੀ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੋਂ 3 ਕਿਲੋ ਹੈਰੋਇਨ ਤੇ 2 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਪਾਕਿਸਤਾਨ ਤੋਂ ਹੈਰੋਇਨ ਤੇ ਹਥਿਆਰ ਤੇ ਹੈਰੋਇਨ ਮੰਗਵਾਉਂਦਾ ਸੀ। ਪੁਲਿਸ ਨੇ ਫਿਰੋਜ਼ਪੁਰ ਦੇ ਰਹਿਣ ਵਾਲੇ ਸਾਰਜ ਉਰਫ ਬਾਊ ਖਿਲਾਫ ਆਰਮਸ ਐਕਟ ਤਹਿਤ NDPS ਤਹਿਤ ਕੇਸ ਦਰਜ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਮੁਲਜ਼ਮ ਜੈਪਾਰ ਭੁੱਲਰ ਦੇ ਕਰੀਬੀ ਚੰਦੂ ਦੇ ਸੰਪਰਕ ਵਿਚ ਸੀ। ਬਾਊ ਦਾ ਸਾਰਾ ਹਥਿਆਰ ਤੇ ਹੈਰੋਇਨ ਦੀ ਤਸਕਰੀ ਦਾ ਨੈਟਵਰਕ ਚੰਦੂ ਜ਼ਰੀਏ ਚੱਲ ਰਿਹਾ ਸੀ। ਮੁਲਜ਼ਮ ਸਰਹੱਦ ਪਾਰ ਤੋਂ ਹੈਰੋਇਨ ਤੇ ਹਥਿਆਰਾਂ ਦੀ ਖੇਪ ਮੰਗਵਾਉਂਦੇ ਸਨ ਜਿਸ ਦੇ ਬਾਅਦ ਪੂਰੇ ਪੰਜਾਬ ਵਿਚ ਸਪਲਾਈ ਦਿੰਦੇ ਸਨ।

Leave a Reply

Your email address will not be published. Required fields are marked *