30/07/2026
Amritpal Singh-1712558780481

ਦੇਸ਼ ਭਰ ਵਿਚ ਚੋਣਾਂ ਨਾਲ ਮਾਹੌਲ ਭਕਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ। ਇਸ ਸੰਬੰਧੀ ਬੀਤੇ ਕੱਲ੍ਹ ਫੋਨ ‘ਤੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਗਏ ਹਨ।

ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ। ਅੱਜ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਵਿਖੇ ਦਸਤਾਵੇਜ਼ ਲੈਕੇ ਉਨ੍ਹਾਂ ਨੂੰ ਮਿਲਣ ਪਹੁੰਚਿਆ ਹੈ।

Leave a Reply

Your email address will not be published. Required fields are marked *