30/07/2026
rain

ਚੰਡੀਗੜ੍ਹ ਅਤੇ ਪੰਜਾਬ ‘ਚ ਮੌਸਮ ਬਦਲ ਰਿਹਾ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਰਾਤ ਤੋਂ ਹੀ ਕਈ ਇਲਾਕਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਦੋਂ ਕਿ ਅੱਜ (ਐਤਵਾਰ) ਲਈ ਮੌਸਮ ਵਿਭਾਗ ਨੇ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ । ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਤੱਕ ਵਧਿਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.6 ਡਿਗਰੀ ਘੱਟ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਜ਼ਿਆਦਾਤਰ ਜਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 11.7 ਡਿਗਰੀ ਤੋਂ 19.4 ਡਿਗਰੀ ਦੇ ਵਿਚਕਾਰ ਰਿਹਾ। ਮੁਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 19.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਦਾ ਤਾਪਮਾਨ 18.9 ਡਿਗਰੀ ਰਿਹਾ। ਹਾਲਾਂਕਿ ਸ਼ਨੀਵਾਰ ਨੂੰ ਗੁਰਦਾਸਪੁਰ ‘ਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਸੀਤ ਲਹਿਰ, ਠੰਡ ਦੇ ਦਿਨ ਤੇ ਧੁੰਦ ਵਰਗੇ ਹਾਲਾਤ ਬਣ ਰਹੇ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਬਰਨਾਲਾ, ਮਾਨਸਾ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਸੰਗਰੂਰ ਅਤੇ ਮਲੇਰਕੋਟਲਾ ਸ਼ਾਮਲ ਹਨ।

ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਧੁੰਦ ਦਾ ਯੈਲਾ ਅਲਰਟ ਹੈ। ਹਾਲਾਂਕਿ 16 ਜਨਵਰੀ ਤੋਂ ਮੌਸਮ ਸਾਫ ਹੋਣ ਦੀ ਉਮੀਦ ਹੈ। ਜਦੋਂ ਕਿ 13 ਤੋਂ ਬਾਅਦ ਮੀਂਹ ਦਾ ਕੋਈ ਅਲਰਟ ਨਹੀਂ ਹੈ।

Leave a Reply

Your email address will not be published. Required fields are marked *