30/07/2026
monsoon-rainfall-ani1685088708542

ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਵੈਸਟਰਨ ਡਿਸਟਰਬੈਂਸ ਦੇ ਵੀ ਐਕਟਿਵ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਰਹੇਗਾ। ਇਸੇ ਤਰ੍ਹਾਂ ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਨਾਲ ਹੀ ਤਾਪਮਾਨ ਵੀ ਆਮ ਰਹਿਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ ‘ਚ ਤਾਪਮਾਨ ਆਮ ਨਾਲੋਂ 2.4 ਡਿਗਰੀ ਵੱਧ ਰਿਹਾ ਹੈ। ਬਠਿੰਡਾ ਅਤੇ ਫਰੀਕਾਦੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।

Leave a Reply

Your email address will not be published. Required fields are marked *