30/07/2026
download (9)

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਸਾਬਕਾ MLA ਗੁਰਪ੍ਰੀਤ ਸਿੰਘ ਜੀ ਪੀ ਆਮ ਆਦਮੀ ਪਾਰਟੀ ‘ਚ ਹੋਣਗੇ ਸ਼ਾਮਲ ਹੋ ਗਏ ਹਨ। ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪ ‘ਚ ਸ਼ਾਮਲ ਕੀਤਾ। ਦਸਿਆ ਜਾ ਰਿਹਾ ਹੈ ਕਿ ਉਹ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾ ਸਕਦੇ ਹਨ। ਪਹਿਲਾਂ ਗੁਰਪ੍ਰੀਤ ਸਿੰਘ ਬਸੀ ਪਠਾਣਾ ਤੋਂ ਕਾਂਗਰਸ ਦੇ ਸਾਬਕਾ MLA ਸਨ।

ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਜੀਪੀ ਬੇਅੰਤ ਸਿੰਘ ਦੇ ਪਰਿਵਾਰ ਖਾਸ ਕਰਕੇ ਗੁਰਕੀਰਤ ਸਿੰਘ ਕੋਟਲੀ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨੇੜਲੇ ਸਾਥੀਆਂ ਵਿੱਚ ਸ਼ਾਮਿਲ ਹਨ। ਗੁਰਕੀਰਤ ਕੋਟਲੀ ਉਨਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੀ ਟਿਕਟ ਦਵਾਉਣ ਦੀ ਪੈਰਵਾਈ ਕਰ ਰਹੇ ਸਨ। ਜੀਪੀ ਇੱਕ ਵਾਰ ਪਹਿਲਾਂ ਵੀ ਕਾਂਗਰਸ ਪਾਰਟੀ ਨੂੰ ਛੱਡ ਚੁੱਕੇ ਹਨ ਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਪੀ ਪੀ ਪਾਰਟੀ ਬਣਾਈ ਸੀ ਤਾਂ ਉਹ ਪੀ ਪੀ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਚਰਨਜੀਤ ਸਿੰਘ ਚੰਨੀ ਦੇ ਮੁਕਾਬਲੇ ਚੋਣ ਲੜੇ ਸਨ। 

Leave a Reply

Your email address will not be published. Required fields are marked *