30/07/2026
images

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੋਂ ਸੂਬੇ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਵਧਾ ਕੇ ਸ਼ਾਮ 7 ਵਜੇ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਸਮੇਂ ਸੂਬੇ ‘ਚ ਭਿਆਨਕ ਗਰਮੀ ਪੈ ਰਹੀ ਹੈ। ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸੇ ਤਰ੍ਹਾਂ ਦੇ ਹਾਲਾਤ ਜੂਨ ਦੇ ਮਹੀਨੇ ਵਿੱਚ ਵੀ ਰਹਿਣਗੇ। 

ਅਜਿਹੇ ‘ਚ ਦੁਪਹਿਰ ਸਮੇਂ ਲੋਕਾਂ ਲਈ ਵੋਟ ਪਾਉਣਾ ਕਾਫੀ ਚੁਣੌਤੀਪੂਰਨ ਹੋਵੇਗਾ। ਇੰਨੀ ਗਰਮੀ ਵਿੱਚ ਬਜ਼ੁਰਗਾਂ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਵੋਟਿੰਗ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੋਟਿੰਗ ਦਾ ਸਮਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਦਾ ਕੀਤਾ ਹੋਇਆ ਹੈ।

Leave a Reply

Your email address will not be published. Required fields are marked *