30/07/2026
Dubai rain-1713320185481

ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ। ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ। ਜਦਕਿ ਸੂਬੇ ਦੇ ਬਾਕੀ ਹਿੱਸਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ਤੱਕ ਸੀਮਤ ਰਹੇਗਾ।

ਬੁੱਧਵਾਰ ਨੂੰ ਸੂਬੇ ਭਰ ‘ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ ‘ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਵਧ ਗਈ ਅਤੇ ਤਾਪਮਾਨ ਵਧ ਗਿਆ। ਮੌਸਮ ਵਿਭਾਗ ਕੇਂਦਰ (IMD) ਅਨੁਸਾਰ ਮਾਨਸਾ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਲੁਧਿਆਣਾ ਵਿੱਚ ਅੱਜ ਦੁਪਹਿਰ 12 ਵਜੇ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ‘ਚ ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਅਤੇ ਹਰਿਆਣਾ ‘ਚ ਨਹੀਂ ਪਹੁੰਚ ਸਕੀਆਂ ਹਨ। ਇਸ ਤੋਂ ਇਲਾਵਾ ਪੱਛਮੀ ਗੜਬੜੀ ਵੀ ਪੂਰੀ ਤਰ੍ਹਾਂ ਸਰਗਰਮ ਨਹੀਂ ਹੋ ਰਹੀ ਹੈ। ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਸੋਕੇ ਦੀ ਸਥਿਤੀ ਬਣ ਰਹੀ ਹੈ। 1 ਜੂਨ ਤੋਂ 30 ਜੁਲਾਈ ਤੱਕ ਪੰਜਾਬ ਵਿੱਚ 44 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਹਰਿਆਣਾ ਵਿੱਚ 42% ਘੱਟ, ਚੰਡੀਗੜ੍ਹ ਵਿੱਚ 57% ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 34% ਘੱਟ ਮੀਂਹ ਪਿਆ ਹੈ। ਜਿਸ ਕਾਰਨ ਇਨ੍ਹਾਂ ਰਾਜਾਂ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਗਿਆ ਹੈ।

Leave a Reply

Your email address will not be published. Required fields are marked *