29/07/2026
o-80

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਮੁਰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ ਘਰ ਦੇ ਬਾਹਰ ਸੁਰੱਖਿਆ ਲਈ ਹੀ ਖੜ੍ਹੇ ਹਨ। ਪੁਲਿਸ ਨੇ ਸਾਂਸਦ ਬਿੱਟੂ ਦੇ ਘਰ ਦੇ ਬਾਹਰ ਰੱਸਾ ਪਾ ਕੇ ਰਸਤਾ ਬੰਦ ਕਰ ਦਿੱਤਾ ਹੈ।

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ- ਮੈਂ ਸ਼ਹਿਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਲੈ ਕੇ ਸੰਸਦ ਮੈਂਬਰ ਬਿੱਟੂ ਨਾਲ ਮੁਲਾਕਾਤ ਕਰਨੀ ਸੀ। ਅੱਜ ਸਵੇਰੇ ਜਦੋਂ ਘਰੋਂ ਨਿਕਲਣ ਲੱਗਾ ਤਾਂ ਪੁਲਿਸ ਨੇ ਰੋਕ ਲਿਆ। ਤਲਵਾੜ ਨੇ ਕਿਹਾ- ਅੱਜ ਅਸੀਂ ਜਿਨ੍ਹਾਂ ਪ੍ਰੋਜੈਕਟਾਂ ਦਾ ਦੌਰਾ ਕੀਤਾ ਉਹ ਕਾਂਗਰਸ ਦੇ ਸਮੇਂ ਸ਼ੁਰੂ ਹੋਏ ਸਨ। ਤਲਵਾੜ ਨੇ ਕਿਹਾ ਕਿ ਸਾਨੂੰ ਉੱਥੇ ਜਾਣ ਤੋਂ ਰੋਕ ਦਿੱਤਾ ਗਿਆ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।

ਦਸ ਦੇਈਏ ਕਿ ਲੁਧਿਆਣਾ ਨਗਰ ਨਿਗਮ ਦੇ ਮੁੱਖ ਦਫਤਰ ਨੂੰ ਤਾਲਾ ਲਾਉਣ ਦੇ ਮਾਮਲੇ ‘ਚ ਰਵਨੀਤ ਸਿੰਘ ਬਿੱਟੂ ਨੇ 5 ਜਨਵਰੀ ਨੂੰ ਗ੍ਰਿਫਤਾਰੀਆਂ ਦੇਣ ਦਾ ਐਲਾਨ ਕੀਤਾ ਸੀ। ਉਸੇ ਦਿਨ ਬਿੱਟੂ ਨੂੰ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਇਸ ਮਗਰੋਂ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਤਲਵਾੜ ਸਣੇ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਪਿਛਲੇ ਹਫਤੇ ਹਿਰਾਸਤ ਵਿੱਚ ਲੈ ਲਿਆ ਸੀ, ਜਿਸ ਦੌਰਾਨ ਕਾਂਗਰਸੀ ਵਰਕਰਾਂ ਨੇ ਖੂਬ ਹੰਗਾਮਾ ਕੀਤਾ। 

Leave a Reply

Your email address will not be published. Required fields are marked *