30/07/2026
school-summer-holidays-1713430062-1

ਗਰਮੀ ਦੀਆਂ ਛੁੱਟੀਆਂ ਦੌਰਾਨ 21 ਤਰੀਕ ਨੂੰ ਖੁੱਲੇ 10 ਸਕੂਲਾਂ ਉਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ ਹੈ। ਲੁਧਿਆਣਾ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਤੁਰਤ ਨੋਟਿਸ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਇਨ੍ਹਾਂ ਸਕੂਲਾਂ ਦੀ ਲਿਸਟ ਵੀ ਜਾਰੀ ਕੀਤੀ ਹੈ। ਜਾਰੀ ਕੀਤੇ ਨੋਟਿਸ ਵਿਚ ਲਿਖਿਆ ਗਿਆ ਹੈ ਕਿ ਸ਼ਿਕਇਤ ਮਿਲਣ ਤੋਂ ਬਾਅਦ ਇਨ੍ਹਾਂ ਸਕੂਲਾਂ ਨੂੰ ਤੁਰਤ ਬੰਦ ਕਰਵਾ ਦਿੱਤਾ ਗਿਆ ਹੈ।

ਡੀਸੀ ਵੱਲੋਂ ਕੀਤੀ ਗਈ ਜਾਂਚ ਵਿੱਚ ਲੁਧਿਆਣਾ ਦੇ 10 ਸਕੂਲਾਂ ਦੇ ਨਾਂ ਸਾਹਮਣੇ ਆਏ ਹਨ ਜੋ ਸਰਕਾਰੀ ਹੁਕਮਾਂ ਦੇ ਬਾਵਜੂਦ ਖੁੱਲ੍ਹੇ ਸਨ। ਡੀਈਓ ਨੇ ਇਨ੍ਹਾਂ ਸਾਰੇ ਸਕੂਲਾਂ ਦੀ ਸੂਚੀ ਡੀਸੀ ਨੂੰ ਭੇਜ ਦਿੱਤੀ ਹੈ। ਇਨ੍ਹਾਂ ਵਿੱਚ ਲੁਧਿਆਣਾ ਦਾ ਟੈਂਡਰ ਇੰਟਰਨੈਸ਼ਨਲ ਸਕੂਲ, ਜੋਸਫ ਸੈਕਰਡ ਹਾਰਟ ਸਕੂਲ ਸਾਊਥ ਸਿਟੀ, ਗੁਰੂ ਨਾਨਕ ਪਬਲਿਕ ਸਕੂਲ ਬਾਸੀਸੀਆਂ, ਗੁਰੂ ਹਰਕ੍ਰਿਸ਼ਨ ਆਦਰਸ਼ ਸਕੂਲ ਧਾਂਦਰਾ, ਸਰਾਭਾ ਨਗਰ ਦਾ ਪਿੰਕੀ ਪਲੇ ਵੇ ਸਕੂਲ, ਹਰਿਕ੍ਰਿਸ਼ਨ ਸਕੂਲ ਲੁਧਿਆਣਾ, ਈ-ਕੈਨੇਡੀਅਨ ਸਕੂਲ ਲੁਧਿਆਣਾ, ਸ਼੍ਰੀ ਰਾਮ ਯੂਨੀਵਰਸਲ ਸਕੂਲ ਸਰਾਭਾ ਨਗਰ, ਗੁਰੂ ਨਾਨਕ ਪਬਲਿਕ ਸਕੂਲ ਮੁੱਲਾਪੁਰ, ਸੈਂਟਰਲ ਮਾਡਲ ਸਕੂਲ ਲੁਧਿਆਣਾ ਜੋ ਕਿ ਛੁੱਟੀ ਦੇ ਹੁਕਮਾਂ ਦੇ ਬਾਵਜੂਦ ਖੁੱਲ੍ਹੇ ਰਹੇ।

ਡੀਸੀ ਸਾਕਸ਼ੀ ਸਾਹਨੀ ਨੇ ਖੁੱਲ੍ਹੇ ਸਕੂਲਾਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਸਕੂਲ ਮਾਪਿਆਂ ਦੇ ਸਾਹਮਣੇ ਮਹੀਨਾਵਾਰ ਪ੍ਰੀਖਿਆਵਾਂ ਦਾ ਹਵਾਲਾ ਦੇ ਕੇ ਬੱਚਿਆਂ ਨੂੰ ਸਕੂਲ ਬੁਲਾ ਰਹੇ ਹਨ, ਜਿਸ ਦਾ ਮਾਪੇ ਵੀ ਵਿਰੋਧ ਕਰ ਰਹੇ ਹਨ। ਪ੍ਰਾਈਵੇਟ ਸਕੂਲਾਂ ਦਾ ਤਰਕ ਹੈ ਕਿ ਬੱਚਿਆਂ ਦੇ ਮਾਸਿਕ ਇਮਤਿਹਾਨ ਹਨ, ਇਸ ਲਈ ਸਰਕਾਰ ਨੇ ਅਜਿਹਾ ਹੁਕਮ ਦਿੱਤਾ ਹੈ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਖਰਾਬ ਹੋ ਸਕਦੀ ਹੈ, ਪਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਗਰਮੀ ਕਾਰਨ ਸਕੂਲ ਜਾਂਦੇ ਸਮੇਂ ਬੱਚਿਆਂ ਨੂੰ ਕੁਝ ਹੋ ਜਾਂਦਾ ਹੈ ਤਾਂ ਇਸ ਲਈ ਕੌਣ ਜ਼ਿੰਮੇਵਾਰ ਹੋਵੇਗਾ।

Leave a Reply

Your email address will not be published. Required fields are marked *