29/07/2026
images (7)

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸੂਚੀ ਵਿੱਚ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਟਿਕਟ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ‘ਚ ਜਲੰਧਰ ਤੋਂ ‘ਆਪ’ ਛੱਡਣ ਵਾਲੇ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਕਾਂਗਰਸ ਛੱਡਣ ਵਾਲੇ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਕਾਂਗਰਸ ਛੱਡਣ ਵਾਲੇ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ।

Leave a Reply

Your email address will not be published. Required fields are marked *