30/07/2026
1_1712162738

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿੱਚ ਐਂਟਰੀ ਕਰ ਰਹੇ ਹਨ। ਬਲਕੌਰ ਸਿੰਘ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਉਹਨਾਂ ਨੂੰ ਚੋਣ ਮੈਦਾਨ ‘ਚ ਉਤਾਰਨ ਲਈ ਮਨਾ ਲਿਆ ਹੈ। ਸਿੱਧੂ ਦੇ ਪਰਿਵਾਰ ਦਾ ਪਿਛੋਕੜ ਕੋਈ ਸਿਆਸੀ ਨਹੀਂ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਸਿੱਧੂ ਮੁਸੇਵਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਜਾਂਦੇ ਹਨ ਅਤੇ ਮਾਨਸਾ ਹਲਕੇ ਚੋਣ ਲੜ੍ਹੇ ਸਨ ਪਰ ਉਹਨਾਂ ਨੂੰ ਆਮ ਆਮਦੀ ਪਾਰਟੀ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਚੋਣ ਮੈਦਾਨ ਵਿੱਚ ਨਿੱਤਰ ਰਹੇ ਹਨ।

ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਹਵੇਲੀ ‘ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ ‘ਚ ਆਉਣ ਦੀ ਗੱਲ ਕਹੀ ਸੀ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।ਦਸ ਦੇਈਏ ਕਿ ਜਦੋਂ ਸਿੱਧੂ ਮੂਸੇਵਾਲਾ ਦਾ ਛੋਟੇ ਭਰਾ ਦਾ ਜਨਮ ਹੋਇਆ ਅਤੇ ਮਾਤਾ ਚਰਨ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ ਤਾਂ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਸਿਆਸੀ ਸਫ਼ਰ ਸ਼ੁਰੂ ਕਰਨ ਲਈ ਤਿਆਰ ਹਨ, ਉਹਨਾਂ ਨੇ ਕਿਹਾ ਸੀ ਕਿ ਆਪਣੇ ਪੁੱਤ ਦੇ ਇਨਸਾਫ਼ ਲਈ ਮੈਂ ਆਪਣੀ ਆਵਾਜ਼ ਲੋਕ ਸਭਾ ਵਿੱਚ ਜ਼ਰੂਰ ਰੱਖਣਾ ਚਾਹੁੰਦਾ ਹਾਂ 

Leave a Reply

Your email address will not be published. Required fields are marked *