30/07/2026
IMG_1932

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਦੇਹਾਂਤ ਹੋਇਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਲੇਖਕ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਿਹਾ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਮਲਕੀਤ ਸਿੰਘ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੀ ਇਸ ਮੌਕੇ ਉਥੇ ਪਹੁੰਚੇ ਹਨ। ਪੂਰੇ ਪਰਿਵਾਰ ਦਾ ਗਮਗੀਨ ਮਾਹੌਲ ਹੈ।

ਦੱਸ ਦੇਈਏ ਕਿ ਸੁਰਜੀਤ ਪਾਤਰ ਦਾ ਅੰਤਿਮ ਸਸਕਾਰ 13 ਮਈ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਦੇ ਸ਼ਮਸ਼ਾਨ ਘਾਟ ‘ਚ ਕੀਤਾ ਜਾਵੇਗਾ। ਸਵੇਰੇ 11 ਵਜੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *