29/07/2026
111

ਡੇਰਾਬੱਸੀ ਵਿੱਚ ਇਕ ਘਰ ਵਿੱਚ AC ਵਿਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਘਰ ਵਿਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ 30 ਮਈ ਨੂੰ ਏ.ਸੀ. ਖਰੀਦਿਆ ਸੀ। ਹਾਦਸੇ ਸਮੇਂ ਘਰ ਵਿਚ ਮਹਿਲਾ ਅਤੇ ਬੱਚੇ ਮੌਜੂਦ ਸਨ। ਘਰ ਦੇ ਹੇਠਾਂ ਕੱਪੜਿਆਂ ਦੀ ਦੁਕਾਨ ਹੈ, ਉਸ ਸਮੇਂ ਪਰਿਵਾਰ ਇਕ ਗਾਹਕ ਨੂੰ ਕੱਪੜੇ ਦਿਖਾਉਣ ਥੱਲੇ ਗਿਆ ਸੀ। ਜਦੋਂ ਉਹ ਗਾਹਕਾਂ ਨੂੰ ਕੱਪੜੇ ਦਿਖਾ ਰਹੇ ਸਨ ਤਾਂ ਇਸ ਦੌਰਾਨ ਅਚਾਨਕ ਜ਼ਬਰਦਸਤ ਧਮਾਕਾ ਹੋਇਆ।

ਜਦੋਂ ਉਹ ਬਾਹਰ ਆਏ ਤਾਂ ਪਤਾ ਲੱਗਾ ਕਿ ਘਰੋਂ ਧੂੰਆਂ ਨਿਕਲ ਰਿਹਾ ਸੀ। ਬਾਅਦ ਵਿਚ ਪਤਾ ਲੱਗਾ ਕਿ ਏਸੀ ਫਟ ਗਿਆ ਅਤੇ ਘਰ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਨਾ ਦਿੱਤੀ ਗਈ। ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਇਸ ਦੌਰਾਨ ਘਰ ‘ਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਘਰ ਦੀਆਂ ਦੀਵਾਰਾਂ ਵਿੱਚ ਤਰੇੜਾਂ ਆ ਗਈਆਂ ਹਨ ਅਤੇ ਹੇਠਾਂ ਦੀ ਛੱਤ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

Leave a Reply

Your email address will not be published. Required fields are marked *