30/07/2026
images (5)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਹ ਸਮਾਗਮ ਸੰਗਰੂਰ ਦੀ ਲੱਡਾ ਕੋਠੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਇੱਕ ਨੌਜਵਾਨ ਕੁੜੀ ਨੇ ਕਿਹਾ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪਰ ਹੁਣ ਉਹ ਪੰਜਾਬ ਵਿੱਚ ਰਹਿ ਕੇ ਹੀ ਸੇਵਾ ਕਰੇਗੀ। ਇਸ ਮੌਕੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਤੇ ਇਮਾਨਦਾਰੀ ਤੇ ਤਨਦੇਹੀ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੈ। ਅੱਜ ਜਿਸ ਤਰ੍ਹਾਂ ਨੌਕਰੀਆਂ ਦਿਤੀਆਂ ਜਾ ਰਹੀਆਂ ਹਨ ਜੇ ਪਹਿਲਾਂ ਵੀ ਇਸ ਤਰ੍ਹਾਂ ਹੀ ਦਿੱਤੀਆਂ ਜਾਂਦੀਆਂ ਤਾਂ ਨੌਜਵਾਨ ਵਿਦੇਸ਼ ਨਾ ਜਾਂਦੇ ਸਗੋਂ ਇੱਥੇ ਰਹਿਕੇ ਹੀ ਕੰਮ ਕਰਦੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ ਤੇ ਅੱਜ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਗਨ। ਬੀਤੇ ਦਿਨ ਮੁੱਖ ਮੰਤਰੀ ਨੇ ਬਜਟ ਸੈਸ਼ਨ ਵਿੱਚ ਬਹਿਸ ਦੌਰਾਨ ਨੌਕਰੀਆਂ ਦਾ ਜ਼ਿਕਰ ਕੀਤਾ ਸੀ।

Leave a Reply

Your email address will not be published. Required fields are marked *