29/07/2026
Mayank-Kumar-Akali-Dal-edited_Sukhbir-Singh-Badal-SAD-chief

ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਜਿੱਥੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਲੈ ਕੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਇੱਕ ਪਰਿਵਾਰ ਇੱਕ ਟਿਕਟ ਅਤੇ BJP ਨਾਲ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਕੋਸ਼ਿਸ਼ਾਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ।

ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕੋਰ ਕਮੇਟੀ ਦੀ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਵਿੱਚ ਕਈ ਨੁਕਤੇ ਅਹਿਮ ਹੋਣ ਜਾ ਰਹੇ ਹਨ। ਮੀਟਿੰਗ ਵਿੱਚ ਇਹ ਤੈਅ ਕੀਤਾ ਜਾਵੇਗਾ ਕਿ ਪਾਰਟੀ ਦੀ ਚੋਣ ਮੁਹਿੰਮ ਕਿਵੇਂ ਚੱਲੇਗੀ। ਪਾਰਟੀ ਵੱਲੋਂ ਰੈਲੀਆਂ ਕਿੱਥੇ ਕੀਤੀਆਂ ਜਾਣਗੀਆਂ? ਕਿਉਂਕਿ ਇਹ ਚੋਣ ਬਹੁਤ ਵੱਡੀ ਹੈ। ਅਜਿਹੇ ‘ਚ ਸਾਰੀਆਂ ਗੱਲਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਅਤੇ ਰਾਸ਼ਟਰੀ ਪੱਧਰ ਦੀ ਰਾਜਨੀਤੀ ‘ਚ ਚੱਲ ਰਹੀਆਂ ਗੱਲਾਂ ਵੀ ਵੇਖਣ ਨੂੰ ਮਿਲਣਗੀਆਂ। ਉਸ ਅਨੁਸਾਰ ਰਣਨੀਤੀ ਬਣਾਈ ਜਾਵੇਗੀ।

Leave a Reply

Your email address will not be published. Required fields are marked *