30/07/2026
justin JPG

ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦੇ ਪ੍ਰੀ-ਵੈਡਿੰਗ ਫੰਕਸ਼ਨ ਲਗਾਤਾਰ ਜਾਰੀ ਹਨ। ਦੱਸ ਦੇਈਏ ਕਿ ਇਹ ਦੁਨੀਆ ਦੇ ਸਭ ਤੋਂ ਮਹਿੰਗੇ ਵਿਆਹਾਂ ਵਿੱਚੋਂ ਇੱਕ ਹੈ। ਜਾਣਕਾਰੀ ਮੁਤਾਬਕ ਅਨੰਤ 12 ਜੁਲਾਈ ਨੂੰ ਮੁੰਬਈ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ। ਹਾਲਾਂਕਿ ਇਹ ਸਮਾਗਮ ਹੋਰ ਕਈ ਦਿਨਾਂ ਤੱਕ ਜਾਰੀ ਰਹਿਣ ਵਾਲਾ ਹੈ। ਵਿਆਹ ਤੋਂ ਪਹਿਲਾਂ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਨੇ ਸੰਗੀਤ ਸਮਾਰੋਹ ਦਾ ਹਿੱਸਾ ਬਣਨ ਲਈ ਵਿਸ਼ਵ ਪ੍ਰਸਿੱਧ ਗਾਇਕ ਜਸਟਿਨ ਬੀਬਰ ਨੂੰ ਮੁੰਬਈ ਬੁਲਾਇਆ ਗਿਆ। ਇਸ ਦੇ ਨਾਲ ਹੀ ਜਸਟਿਨ ਬੀਬਰ ਦੀ ਫੀਸ ਨੂੰ ਲੈ ਕੇ ਵੀ ਕਾਫੀ ਚਰਚਾ ਹੋ ਰਹੀ ਹੈ।

ਅੰਤਰਰਾਸ਼ਟਰੀ ਸਿਤਾਰੇ ਰਿਹਾਨਾ ਅਤੇ ਸ਼ਕੀਰਾ ਪਹਿਲਾਂ ਅੰਬਾਨੀ ਪਰਿਵਾਰ ਦੇ ਪ੍ਰੀ-ਵੈਡਿੰਗ ਫੰਕਸ਼ਨ ਵਿੱਚ ਪਰਫਾਰਮ ਕਰ ਚੁੱਕੇ ਹਨ ਅਤੇ ਹੁਣ ਜਸਟਿਨ ਬੀਬਰ ਨੇ ਵਿਆਹ ਤੋਂ ਠੀਕ ਪਹਿਲਾਂ ਸੰਗੀਤ ਸਮਾਰੋਹ ਵਿੱਚ ਧਮਾਲ ਮਚਾ ਦਿੱਤੀ। ਖਬਰਾਂ ਮੁਤਾਬਕ ਅੰਤਰਰਾਸ਼ਟਰੀ ਪੌਪ ਗਾਇਕ ਜਸਟਿਨ ਬੀਬਰ ਨੇ ਅਨੰਤ-ਰਾਧਿਕਾ ਦੇ ਸੰਗੀਤ ਸਮਾਰੋਹ ‘ਚ ਪਰਫਾਰਮ ਕਰਨ ਲਈ ਭਾਰੀ ਫੀਸ ਵਸੂਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਜਸ਼ਨ ਨੂੰ ਹੋਰ ਖੂਬਸੂਰਤ ਬਣਾਉਣ ਲਈ ਜਸਟਿਨ ਬੀਬਰ ਆਪਣੀ ਪਰਫਾਰਮੈਂਸ ਲਈ ਕਰੀਬ 10 ਮਿਲੀਅਨ ਡਾਲਰ ਯਾਨੀ 84 ਕਰੋੜ ਰੁਪਏ ਚਾਰਜ ਕੀਤੇ ਹਨ। 

ਦੱਸ ਦੇਈਏ ਕਿ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੇ ਫੰਕਸ਼ਨ ‘ਚ ਸਿਰਫ ਜਸਟਿਨ ਹੀ ਨਹੀਂ ਬਲਕਿ ਐਡੇਲੇ, ਡਰੇਕ ਅਤੇ ਲਾਨਾ ਡੇਲ ਰੇ ਵਰਗੇ ਕਈ ਅੰਤਰਰਾਸ਼ਟਰੀ ਸਿਤਾਰੇ ਪਰਫਾਰਮ ਕਰਨ ਜਾ ਰਹੇ ਹਨ। ਦੋਵੇਂ 12 ਜੁਲਾਈ ਨੂੰ ਵਿਆਹ ਦੇ ਬੰਧਨ ‘ਚ ਬੱਝਣਗੇ, ਇਸ ਤੋਂ ਬਾਅਦ 13 ਜੁਲਾਈ ਨੂੰ ਆਸ਼ੀਰਵਾਦ ਸਮਾਰੋਹ ਅਤੇ 14 ਜੁਲਾਈ ਨੂੰ ਸ਼ਾਨਦਾਰ ਰਿਸੈਪਸ਼ਨ ਪਾਰਟੀ ਹੋਵੇਗੀ।

Leave a Reply

Your email address will not be published. Required fields are marked *