30/07/2026
amritpal1200-sixteen_nine

ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੇ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਦਰਅਸਲ ਅੰਮ੍ਰਿਤਪਾਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਜੇਲ੍ਹ ‘ਚ ਹੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਪੂਰੀ ਕਰਨਗੇ। ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਦਾ ਕੰਮ ਪੂਰਾ ਹੋ ਜਾਵੇਗਾ। ਇਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨੇ ਪੈਣਗੇ। ਇਸ ਲਈ ਉਸ ਨੂੰ 7 ਦਿਨਾਂ ਦੀ ਪੈਰੋਲ ਨਹੀਂ ਦਿੱਤੀ ਜਾਵੇਗੀ।

ਆਪਣੀ ਪਟੀਸ਼ਨ ‘ਚ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਸੰਸਦੀ ਸੀਟ ਤੋਂ ਲੋਕ ਸਭਾ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਸੱਤ ਦਿਨਾਂ ਦਾ ਸਮਾਂ ਮੰਗਿਆ ਸੀ। ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਨੂੰ ਪਿਛਲੇ ਸਾਲ 23 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਕੌਮੀ ਸੁਰੱਖਿਆ ਐਕਟ (NAS), 1980 ਤਹਿਤ ਹਿਰਾਸਤ ‘ਚ ਲਿਆ ਗਿਆ ਸੀ। ਇਸ ਸਾਲ 13 ਮਾਰਚ ਨੂੰ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਵੱਲੋਂ ਐਨਐਸਏ ਐਕਟ ਤਹਿਤ ਇੱਕ ਹੋਰ ਹਿਰਾਸਤੀ ਹੁਕਮ ਪਾਸ ਕੀਤਾ ਗਿਆ ਸੀ।

Leave a Reply

Your email address will not be published. Required fields are marked *