29/07/2026
download (2)

ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿਚ ਰੇਡ ਮਾਰਨ ਪੁੱਜੀ ਸੀਆਈਏ ਸਟਾਫ ਦੀ ਟੀਮ ‘ਤੇ ਫਾਇਰਿੰਗ ਕਾਰਨ ਟੀਮ ’ਚ ਸ਼ਾਮਲ ਹਵਾਲਦਾਰ ਦੀ ਮੌਤ ਹੋ ਗਈ ਹੈ। ਮ੍ਰਿਤਕ ਹਵਾਲਦਾਰ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਜੰਡੋਰ ਵਜੋਂ ਹੋਈ ਹੈ। ਗੈਂਗਸਟਰ ਵੀ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਪਰ ਉਹ ਹਥਿਆਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਗੈਂਗਸਟਰ ਖਿਲਾਫ਼ ਕਤਲ ਤੇ ਅਸਲਾ ਐਕਟ ਅਧੀਨ ਕੇਸ ਦਰਜ ਕਰ ਕੇ ਉਸ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਨਾਕਾਬੰਦੀ ਕਰਕੇ ਘਰਾਂ ਤੇ ਗੰਨੇ ਦੇ ਖੇਤਾਂ ਵਿੱਚ ਤਲਾਸ਼ੀ ਅਰੰਭ ਦਿੱਤੀ।ਦੱਸਣਯੋਗ ਹੈ ਕਿ ਸੀਆਈਏ ਸਟਾਫ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਨਸੂਰਪੁਰ ਦਾ ਸੁਖਵਿੰਦਰ ਸਿੰਘ ਉਰਫ ਰਾਣਾ ਜੋ ਕਿ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਪਿੰਡ ਆਇਆ ਹੋਇਆ ਸੀ, ਅਸਲੇ ਸਮੇਤ ਪਿੰਡ ਵਿੱਚ ਲੁਕਿਆ ਹੋਇਆ ਹੈ।

Leave a Reply

Your email address will not be published. Required fields are marked *