30/07/2026

 ਭਾਰਤੀ ਰੇਲਵੇ ਆਪਣੇ ਵਿਸ਼ਾਲ ਨੈੱਟਵਰਕ ਲਈ ਜਾਣਿਆ ਜਾਂਦਾ ਹੈ। ਪਰ ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਭਾਰਤੀ ਰੇਲਵੇ ਲਈ ਕਾਫੀ ਪਰੇਸ਼ਾਨੀ ਦਾ ਕਾਰਨ ਬਣ ਜਾਂਦੀਆਂ ਹਨ। ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ ਜਿਸ ਨੇ ਇੱਕ ਵਾਰ ਫਿਰ ਭਾਰਤੀ ਰੇਲਵੇ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦਰਅਸਲ ਕੋਲਕਾਤਾ ਤੋਂ ਅੰਮ੍ਰਿਤਸਰ ਜਾ ਰਹੀ ਟਰੇਨ ਹਾਦਸੇ ਦਾ ਸ਼ਿਕਾਰ ਹੋਣ ਤੋਂ ਬੱਚ ਗਈ।

ਹੈਰਾਨੀ ਦੀ ਗੱਲ ਇਹ ਹੈ ਕਿ ਟਰੇਨ ਕਰੀਬ 30 ਮਿੰਟ ਤੱਕ ਜਲੰਧਰ ਸਟੇਸ਼ਨ ਤੋਂ ਗਲਤ ਦਿਸ਼ਾ ਵੱਲ ਵਧਦੀ ਰਹੀ। ਨਕੋਦਰ ਜੰਕਸ਼ਨ ‘ਤੇ 30 ਮਿੰਟ ਬਾਅਦ ਡਰਾਈਵਰ ਨੂੰ ਹੋਸ਼ ਆਇਆ। ਫਿਰ ਇੰਜਣ ਨੂੰ ਬਦਲ ਦਿੱਤਾ ਗਿਆ ਅਤੇ ਰੇਲ ਗੱਡੀ ਨੂੰ ਵਾਪਸ ਲਿਆਂਦਾ ਗਿਆ। ਇਸ ਦੌਰਾਨ ਟਰੇਨ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ। ਕਈ ਯਾਤਰੀਆਂ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਸਵਾਲ ਵੀ ਉਠਾਏ ਹਨ।

ਇਸ ਦੇ ਨਾਲ ਹੀ ਵਰਿੰਦਾਵਨ ਰੇਲਵੇ ਸਟੇਸ਼ਨ ਤੋਂ ਕਰੀਬ 800 ਮੀਟਰ ਅੱਗੇ ਇਕ ਮਾਲ ਗੱਡੀ ਦੇ 25 ਡੱਬੇ ਪਟੜੀ ਤੋਂ ਉਤਰ ਗਏ। ਇਹ ਮਾਲ ਗੱਡੀ ਕੋਲਾ ਲੈ ਕੇ ਜਾ ਰਹੀ ਸੀ। ਘਟਨਾ ਬੁੱਧਵਾਰ ਸ਼ਾਮ ਕਰੀਬ 8 ਵਜੇ ਵਾਪਰੀ। ਇਸ ਕਾਰਨ ਉਸ ਰੂਟ ਦੀ ਸਮੁੱਚੀ ਆਵਾਜਾਈ ਪ੍ਰਭਾਵਿਤ ਹੋਈ। ਤੁਹਾਨੂੰ ਦੱਸ ਦੇਈਏ ਕਿ ਵ੍ਰਿੰਦਾਵਨ ਰੇਲਵੇ ਸਟੇਸ਼ਨ ਮਥੁਰਾ ਜ਼ਿਲੇ ‘ਚ ਆਉਂਦਾ ਹੈ। ਇਹ ਇੱਕ ਪ੍ਰਮੁੱਖ ਰੇਲ ਮਾਰਗ ਹੈ ਜਿਸ ਰਾਹੀਂ ਰੇਲ ਗੱਡੀਆਂ ਪੱਛਮ ਵੱਲ ਜਾਂਦੀਆਂ ਹਨ। ਇਸ ਵਿੱਚ ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਯੂਪੀ ਦੇ ਕੁਝ ਹਿੱਸੇ ਸ਼ਾਮਲ ਹਨ।

Leave a Reply

Your email address will not be published. Required fields are marked *