30/07/2026
1500x900_397726-370732-lawyers-strike-1

 ਫਤਿਹਗੜ੍ਹ ਸਾਹਿਬ ‘ਚ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਵਕੀਲਾਂ ਨੇ ਪੁਲਿਸ ਖਿਲਾਫ ਪ੍ਰਦਰਸ਼ਨ ਕੀਤਾ। ਖੰਨਾ ‘ਚ ਪਿਛਲੇ 24 ਦਿਨਾਂ ਤੋਂ ਵਕੀਲ ਹੜਤਾਲ ‘ਤੇ ਹਨ ਅਤੇ ਅੱਜ ਪੰਜਾਬ ਭਰ ‘ਚ ਵਕੀਲ ਕੰਮ ਤੋਂ ਦੂਰ ਰਹਿਣਗੇ। ਇਹ ਘਟਨਾ ਫਤਿਹਗੜ੍ਹ ਸਾਹਿਬ ਦੀ ਹੈ, ਜਿੱਥੇ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ਹਸਨ ਸਿੰਘ ‘ਤੇ ਸਥਾਨਕ ਵਿਧਾਇਕ ਗੈਰੀ ਵਾਰਡਿੰਗ ਦੇ ਭਰਾ ਅਤੇ ਉਸ ਦੇ ਸਾਥੀਆਂ ਨੇ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਨੇ ਰਿਵਾਲਵਰ ਦੇ ਬੱਟ ਨਾਲ ਉਸ ਦੇ ਸਿਰ ‘ਤੇ ਵਾਰ ਕੀਤੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਗੰਭੀਰ ਜ਼ਖ਼ਮੀ ਵਕੀਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਖੰਨਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇਜਪ੍ਰੀਤ ਸਿੰਘ ਅਟਵਾਲ ਅਨੁਸਾਰ ਪੁਲਿਸ ਸ਼ਹੀਦੀ ਸਭਾ ਵਿੱਚ ਰੁੱਝੇ ਹੋਣ ਦਾ ਬਹਾਨਾ ਬਣਾ ਕੇ ਕਾਰਵਾਈ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ। ਵਕੀਲਾਂ ਨੇ ਡੀਜੀਪੀ ਪੰਜਾਬ ਨੂੰ ਪੱਤਰ ਲਿਖਿਆ ਅਤੇ ਐਸਐਸਪੀ ਨੂੰ ਵੀ ਮਿਲੇ, ਜਿਨ੍ਹਾਂ ਨੇ ਕਾਰਵਾਈ ਦਾ ਭਰੋਸਾ ਦਿੱਤਾ, ਪਰ ਸਿਆਸੀ ਦਬਾਅ ਕਾਰਨ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਹੜਤਾਲ ਕਾਰਨ ਖੰਨਾ ਵਿੱਚ ਰੋਜ਼ਾਨਾ 500 ਤੋਂ ਵੱਧ ਕੇਸਾਂ ਦੀ ਸੁਣਵਾਈ ਪ੍ਰਭਾਵਿਤ ਹੋ ਰਹੀ ਹੈ। ਵਕੀਲਾਂ ਨੇ 9 ਜਨਵਰੀ ਨੂੰ ਸੂਬਾ ਪੱਧਰੀ ਹੜਤਾਲ ਵੀ ਕੀਤੀ ਸੀ ਅਤੇ ਫਤਹਿਗੜ੍ਹ ਸਾਹਿਬ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ। ਉੱਥੇ ਹੀ ਅੱਜ ਪੰਜਾਬ ਭਰ ਦੇ ਵਕੀਲ ਇੱਕ ਵਾਰ ਫਿਰ ਇਨਸਾਫ਼ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਜਾਣਗੇ। ਇਸ ਕਰਕੇ ਸਾਰਾ ਕੰਮਕਾਜ ਵੀ ਬੰਦ ਰਹੇਗਾ, ਜਿਸ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

Leave a Reply

Your email address will not be published. Required fields are marked *