29/07/2026
download

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਬੀਤੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਅੱਜ ਬਹਿਸ ਹੋਵੇਗੀ। ਇਹ ਸੈਸ਼ਨ ਪੂਰੀ ਤਰ੍ਹਾਂ ਹੰਗਾਮੇਦਾਰ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਦਸ ਦੇਈਏ ਕਿ, ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਹਾਲਾਂਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਵੀ ਹਮਲਾਵਰ ਮੂਡ ਵਿੱਚ ਦਿਖਾਈ ਦੇ ਰਹੇ ਹਨ। ਉਧਰ ਹੀ ਵਿੱਤ ਮੰਤਰੀ ਚੀਮਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਜਟ ਨਾਲ ਜੁੜੇ ਵਿਰੋਧੀ ਧਿਰ ਦੇ ਹਰ ਸਵਾਲ ਦਾ ਜਵਾਬ ਦੇਣਗੇ।

ਜ਼ਿਕਰਯੋਗ ਹੈ ਕਿ ਅੱਜ ਦਾ ਸੈਸ਼ਨ ਸਵਾਲ ਜਵਾਬ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਧਿਆਨ ਪ੍ਰਸਤਾਵ ਦੀ ਪ੍ਰਕਿਰਿਆ ਹੋਵੇਗੀ। ਫਿਰ ਤਲਵਾੜਾ ਤੋਂ ਬਲਾਚੌਰ ਵਿਚਕਾਰ ਵਹਿਣ ਵਾਲੀ ਨਵੀਂ ਬਣੀ ਕੰਢੀ ਨਹਿਰ ਦੇ ਕਿਨਾਰਿਆਂ ਦੇ ਟੁੱਟਣ ਦਾ ਮੁੱਦਾ ਉਠਾਇਆ ਜਾਵੇਗਾ। ਇਸ ਤੋਂ ਬਾਅਦ ਲੇਖਾ ਕਮੇਟੀ ਦੀ ਰਿਪੋਰਟ ਆਵੇਗੀ। ਫਿਰ ਸਾਲ 2015-16 ਲਈ ਖੇਤੀ ਅਤੇ ਕਿਸਾਨ ਭਲਾਈ ਨਾਲ ਸਬੰਧਤ ਕੈਗ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।

Leave a Reply

Your email address will not be published. Required fields are marked *