29/07/2026
1222

ਬਟਾਲਾ ਵਿੱਚ ਇੱਕ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰਦੇ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਨੇ ਆਪਣੇ ਮਾਲਕਾਂ ਕੋਲੋ ਤੰਗ ਆ ਕੇ ਇਹ ਵੱਡਾ ਕਦਮ ਚੁੱਕਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਕੁਮਾਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਮਾਂ ਇੰਦੂ ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਕੰਮ ‘ਤੇ ਆਈ ਸੀ। ਇਸੇ ਦੌਰਾਨ ਰਾਜਕੁਮਾਰ ਨੇ ਉਸ ਨੂੰ ਫੋਨ ਕਰ ਕੇ ਕਿਹਾ ਕਿ ਉਸਨੂੰ ਮਾਫ ਕਰਦੋ, ਉਸ ਨੂੰ ਉਸਦੇ ਮਾਲਕ ਤੰਗ ਕਰ ਰਹੇ ਹਨ। ਜਿਨ੍ਹਾਂ ਤੋਂ ਤੰਗ ਆ ਕੇ ਉਹ ਆਪਣੀ ਜੀਵਨ ਲੀਲਾ ਖਤਮ ਕਰ ਰਿਹਾ ਹੈ।

ਇਸ ਸਬੰਧੀ ਸਿਵਲ ਹਸਪਤਾਲ ਦੇ ਡਾਕਟਰ ਅਮਨਦੀਪ ਨੇ ਦੱਸਿਆ ਕਿ ਉਨ੍ਹਾਂ ਕੋਲ ਮਰੀਜ਼ ਆਇਆ ਤੇ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਗਲੇ ‘ਤੇ ਨਿਸ਼ਾਨ ਸਨ। ਫਿਲਹਾਲ ਮ੍ਰਿਤਕ ਦੀ ਦੇਹ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਹੈ।

Leave a Reply

Your email address will not be published. Required fields are marked *