29/07/2026
Screenshot_2024-02-10-17-06-55-80_40deb401b9ffe8e1df2f1cc5ba480b12~2

ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਰਾਜ ਦੇ ਲੋਕਾਂ ਨੇ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਦਿੱਤੀਆਂ ਸਨ। ਅੱਜ ਫਿਰ ਹੱਥ ਜੋੜ ਕੇ ਪੰਜਾਬੀਆਂ ਆਸ਼ੀਰਵਾਦ ਮੰਗਦਾ ਹਾਂ। ਸ੍ਰੀ ਕੇਜਰੀਵਾਲ ਨੇ ਕਿਹਾ, ‘ਆਉਣ ਵਾਲੇ 10-15 ਦਿਨਾਂ ਵਿੱਚ ‘ਆਪ’ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ।

Leave a Reply

Your email address will not be published. Required fields are marked *