29/07/2026
lau8kb34_charanjit-singh-channi-pti_625x300_15_January_22

ਪੰਜਾਬ ਦੀ ਜਲੰਧਰ ਸੀਟ ਉਤੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਤਕਰੀਬਨ ਜਿੱਤ ਚੁੱਕੇ ਹਨ, ਬੱਸ ਹੁਣ ਰਸਮੀ ਐਲਾਨ ਹੋਣਾ ਬਾਕੀ ਹੈ। ਚਰਨਜੀਤ ਚੰਨੀ ਰੁਝਾਨਾਂ ਦੀ ਸ਼ੁਰੂਆਤ ਤੋਂ ਹੀ ਵੱਡੇ ਫਰਕ ਨਾਲ ਅੱਗੇ ਰਹੇ। ਜਦ ਕਿ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਕਾਫੀ ਫਰਕ ਨਾਲ ਪਿੱਛੇ ਰਹੇ।

ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਜਾਣਾ ਮਹਿੰਗਾ ਪਿਆ ਹੈ। ਸੁਸ਼ੀਲ ਕੁਮਾਰ ਰਿੰਕੂ ਕੁਝ ਸਮਾਂ ਪਹਿਲਾਂ ਹੀ ਜਲੰਧਰ ਤੋਂ ਚੰਗੇ ਫਰਕ ਨਾਲ ਜਿੱਤੇ ਸਨ ਪਰ ਇਸ ਵਾਰ ਵੋਟਰ ਉਨ੍ਹਾਂ ਨੂੰ ਦੂਜਾ ਮੌਕਾ ਨਹੀਂ ਦੇ ਰਹੇ। ਇਸ ਸਮੇਂ ਸਭ ਦੀਆਂ ਨਜ਼ਰ ਪੰਥਕ ਹਲਕੇ ਖਡੂਰ ਸਾਹਿਬ ਉਤੇ ਟਿਕੀਆਂ ਹੋਈਆਂ ਹਨ। ਇਥੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਕਾਫੀ ਅੱਗੇ ਚੱਲ ਰਹੇ ਹਨ।

Leave a Reply

Your email address will not be published. Required fields are marked *