29/07/2026
download (20)

ਦਿੱਲੀ ਯੂਨੀਵਰਸਿਟੀ ਦੇ ਰਾਮ ਲਾਲ ਆਨੰਦ ਕਾਲਜ ਦੇ ਸਟਾਫ ਨੂੰ ਸਵੇਰੇ ਬੰ.ਬ ਦੀ ਧਮਕੀ ਭਰੀ ਕਾਲ ਮਿਲੀ। ਇਹ ਸੂਚਨਾ ਮਿਲਣ ਤੋਂ ਬਾਅਦ ਕਾਲਜ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਕਾਲਜ ਨੂੰ ਖਾਲੀ ਕਰਵਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਲਜ ਕਰਮਚਾਰੀ ਨੂੰ ਵਟਸਐਪ ‘ਤੇ ਕਾਲ ਆਈ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਕਾਲਜ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਉਸ ਨੇ ਪ੍ਰਿੰਸੀਪਲ ਨੂੰ ਸੂਚਨਾ ਦਿੱਤੀ, ਜਿਸ ਨੇ ਪੁਲਿਸ ਨੂੰ ਫੋਨ ਕੀਤਾ। ਵਿਦਿਆਰਥੀਆਂ ਨੂੰ ਜਲਦਬਾਜ਼ੀ ਵਿੱਚ ਕਾਲਜ ਵਿੱਚੋਂ ਬਾਹਰ ਕੱਢਿਆ ਗਿਆ।

ਡੀਸੀਪੀ ਸਾਊਥ ਵੈਸਟ ਰੋਹਿਤ ਮੀਨਾ ਦੇ ਮੁਤਾਬਕ, ਇਹ ਧਮਕੀ ਭਰੀ ਕਾਲ ਵੀਰਵਾਰ ਸਵੇਰੇ ਆਈ। ਜਿਸ ਤੋਂ ਬਾਅਦ ਤੁਰੰਤ ਪੁਲਿਸ ਐਂਬੂਲੈਂਸ, ਬੰਬ ਨਿਰੋਧਕ ਦਸਤੇ (ਬੀਡੀਐਸ) ਅਤੇ ਬੰਬ ਨਿਰੋਧਕ ਟੀਮ (ਬੀਡੀਟੀ) ਦੇ ਨਾਲ ਕਾਲਜ ਪਹੁੰਚੀ ਅਤੇ ਵਿਦਿਆਰਥੀਆਂ ਨੂੰ ਉਥੋਂ ਬਾਹਰ ਕੱਢਿਆ ਗਿਆ। ਫਿਲਹਾਲ ਕਾਲਜ ਦੀ ਤਲਾਸ਼ੀ ਲਈ ਜਾ ਰਹੀ ਹੈ। ਹਾਲਾਂਕਿ ਹੁਣ ਤੱਕ ਦੀ ਜਾਂਚ ‘ਚ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

Leave a Reply

Your email address will not be published. Required fields are marked *