29/07/2026
images (7)

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨ ਬੁੱਧਵਾਰ ਤੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ‘ਤੇ ਬੈਠੇ ਹਨ। ਟ੍ਰੈਕ ਜਾਮ ਕਾਰਨ 30 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਕਈ ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕਈ ਟਰੇਨਾਂ ਛੋਟੇ ਰੂਟ ਤੱਕ ਹੀ ਕਰ ਦਿੱਤੇ ਗਏ ਹਨ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ।

Leave a Reply

Your email address will not be published. Required fields are marked *