30/07/2026
BHAGWANT-MANN-23-10-2023

ਪੰਜਾਬ ‘ਚ ਝੋਨੇ ਦੀ ਖਰੀਦ ਸਹੀ ਤਰੀਕੇ ਨਾਲ ਨਾ ਹੋਣ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਦੱਸ ਦੇਈਏ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਸੈਕਟਰ-35 ਕਿਸਾਨ ਭਵਨ ਵਿੱਚ ਪੁੱਜੇ। ਹਾਲਾਂਕਿ ਇਹ ਸਭ ਕੁਝ ਦੇਖਦੇ ਹੋਏ ਪੁਲਿਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ। ਪਰ ਅੱਜ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਏਗੀ।

ਦਸ ਦੇਈਏ ਕਿ ਕੁਝ ਦਿਨ ਪਹਿਲਾਂ ਕਿਸਾਨਾਂ ਵੱਲੋਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਬੈਨਰ ਹੇਠ ਚੰਡੀਗੜ੍ਹ ਵਿੱਚ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਸੰਘਰਸ਼ ਦੀ ਰਣਨੀਤੀ ਬਣਾਈ ਗਈ। ਉਨ੍ਹਾਂ ਐਲਾਨ ਕੀਤਾ ਸੀ ਕਿ ਜੇਕਰ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਈ ਤਾਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਇਸ ਫੈਸਲੇ ਤਹਿਤ ਸ਼ੁੱਕਰਵਾਰ ਨੂੰ ਕਿਸਾਨ ਚੰਡੀਗੜ੍ਹ ਆ ਰਹੇ ਸਨ। ਕਈ ਥਾਵਾਂ ‘ਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਵੀ ਸੀ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਨੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਸੀ। ਜਿਸ ਕਾਰਨ ਕਿਸਾਨ ਆਗੂ ਹੋਰ ਭੜਕ ਗਏ। ਪਰ ਮੰਡੀਆਂ ਵਿੱਚ ਕਿਸਾਨਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਫਸਲਾਂ ਦੇ ਢੇਰ ਲੱਗੇ ਹੋਏ ਹਨ। ਅਜਿਹੇ ‘ਚ ਉਨ੍ਹਾਂ ਨੂੰ ਇਹ ਰਾਹ ਚੁਣਨਾ ਪਿਆ ਹੈ।

Leave a Reply

Your email address will not be published. Required fields are marked *