29/07/2026
1-15

ਕਿਸਾਨੀ ਮੋਰਚੇ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਸ ਦੇਈਏ ਕਿ ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ । ਮ੍ਰਿ.ਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਕਿਸਾਨ 1 ਏਕੜ ਜ਼ਮੀਨ ਦਾ ਮਾਲਕ ਸੀ।

ਦਸਿਆ ਜਾ ਰਿਹਾ ਹੈ ਕਿ ਅੱਥਰੂ ਗੈਸ ਦੇ ਧੂੰਏ ਨਾਲ ਕਿਸਾਨ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਅਚਾਨਕ ਮੌ.ਤ ਹੋ ਗਈ। ਦੱਸ ਦੇਈਏ ਕਿ ਬਿਸ਼ਨ ਸਿੰਘ ਪਹਿਲੇ ਦਿਨ ਤੋਂ ਕਿਸਾਨੀ ਮੋਰਚੇ ਵਿੱਚ ਡਟੇ ਹੋਏ ਸਨ। ਕਿਸਾਨ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਮ੍ਰਿ.ਤਕ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਸ਼ਹੀਦ ਐਲਾਨ ਕਰ ਕੇ ਇੱਕ ਕਰੋੜ ਰੁਪਏ ਦੀ ਰਾਸ਼ੀ ਮਦਦ ਵਜੋਂ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਵੀ ਮੰਗ ਕੀਤੀ ਹੈ।

Leave a Reply

Your email address will not be published. Required fields are marked *