30/07/2026
ਿਿਿਿਿਿਿਿਿਿਿ

ਨਿਹੰਗ ਸਿੰਘ ਵੱਲੋਂ ਜਲੰਧਰ ਪਹੁੰਚ ਕੇ ਇੱਕ ਵਾਰ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ ਅਲਟੀਮੇਟਮ ਦਿੱਤਾ ਸੀ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ ਸਬੰਧੀ ਨਿਹੰਗ ਸਿੰਘ ਅੱਜ ਫਿਰ ਸ਼ਹਿਰ ਪਹੁੰਚ ਕੇ ਕਪਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

ਦੱਸ ਦਈਏ ਕਿ ਨਿਹੰਗ ਬਾਬਾ ਮਾਨ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਨੇ 18 ਅਕਤੂਬਰ ਤੱਕ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਤਾਂ ਅਸੀਂ ਕਪਲ ਦਾ ਰੈਸਟੋਰੈਂਟ ਬੰਦ ਕਰ ਦੇਵਾਂਗੇ। ਇਹ ਫੈਸਲਾ ਪੁਲਿਸ ਅਧਿਕਾਰੀਆਂ ਨਾਲ ਨਿਹੰਗਾਂ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਨਿਹੰਗ ਥਾਣਾ ਡਵੀਜ਼ਨ ਨੰਬਰ-4 ਪੁੱਜੇ ਸਨ। ਜਿੱਥੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਨੇ ਕਪਲ ਨੂੰ ਅਲਟੀਮੇਟਮ ਦਿੱਤਾ ਸੀ।

ਹਾਲ ਹੀ ਵਿੱਚ ਨਿਹੰਗ ਬਾਬਾ ਮਾਨ ਸਿੰਘ ਆਪਣੇ ਸਮਰਥਕਾਂ ਨਾਲ ਕਪਲ ਦੇ ਰੈਸਟੋਰੈਂਟ ਦੇ ਬਾਹਰ ਇਕੱਠੇ ਹੋਏ ਸਨ। ਨਿਹੰਗ ਬਾਬਾ ਮਾਨ ਸਿੰਘ ਨੇ ਸ਼ਨੀਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਸੋਮਵਾਰ ਨੂੰ ਜਲੰਧਰ ਪਹੁੰਚਣਗੇ। ਜਿਸ ਨੇ ਕੋਈ ਵੀ ਗੱਲ ਕਰਨੀ ਹੈ, ਉਹ ਸਾਡੇ ਨਾਲ ਆ ਕੇ ਕਰ ਸਕਦਾ ਹੈ। ਭਲਾਈ ਇਸ ਗੱਲ ਵਿੱਚ ਹੀ ਹੈ ਕਿ ਤੁਸੀਂ ਇਸ ਮਾਮਲੇ ਨੂੰ ਜ਼ਿਆਦਾ ਵੱਡਾ ਨਾ ਕਰੋ। ਪਿਛਲੀਆਂ ਗੱਲਾਂ ਦੇ ਆਧਾਰ ‘ਤੇ ਮੈਂ ਤੁਹਾਨੂੰ ਛੋਟੇ ਭਰਾ ਵਾਂਗੂ ਸਮਝਾਵਾਂਗਾ।

Leave a Reply

Your email address will not be published. Required fields are marked *