29/07/2026
fet4

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਨਜ਼ਰ ਆਏ। ਮਾਨ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੂੰ ਅੱਤਵਾਦੀਆਂ ਵਾਂਗ ਮਿਲਾਇਆ ਗਿਆ ਹੈ ਇਹ ਤਾਨਾਸ਼ਾਹੀ ਦੀ ਹੱਦ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਧੇ ਘੰਟੇ ਤੱਕ ਮੁਲਾਕਾਤ ਹੋਈ ਇਸ ਦੌਰਾਨ ਦਿਲ ਨੂੰ ਬਹੁਤ ਦੁੱਖ ਹੋਇਆ। ਖ਼ਤਰਨਕਾਰ ਅਪਰਾਧੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਵੀ ਕੇਜਰੀਵਾਲ ਨੂੰ ਵਾਂਝਾ ਰੱਖਿਆ ਜਾ ਰਿਹਾ ਹੈ। ਸ਼ੀਸ਼ੇ ਤੋਂ ਪਾਰ ਫੋਨ ਉੱਤੇ ਗੱਲਬਾਤ ਕਰਵਾਈ ਗਈ। ਸ਼ੀਸ਼ਾ ਵੀ ਗੰਦਾ ਸੀ, ਸ਼ਕਲ ਵੀ ਪੂਰੀ ਤਰ੍ਹਾਂ ਸਾਫ਼ ਨਹੀਂ ਨਜ਼ਰ ਆਉਂਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਕੱਟੜ ਇਮਾਨਦਾਰ ਹਨ ਤੇ ਉਨ੍ਹਾਂ ਨਾਲ ਇਹੋ ਜਿਹਾ ਵਰਤਾਓ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *