29/07/2026
download

ਇੰਡੀਗੋ ਏਅਰਲਾਈਨਜ਼ ਨੇ ਆਮ ਲੋਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਯਾਤਰੀਆਂ ਨੂੰ ਘੱਟ ਸਮੇਂ ਵਿੱਚ ਚੰਡੀਗੜ੍ਹ ਪਹੁੰਚਣ ਦੀ ਸਹੂਲਤ ਮਿਲੇਗੀ। ਸੜਕ ਅਤੇ ਰੇਲ ਆਵਾਜਾਈ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਹਵਾਈ ਸੰਪਰਕ ਵੀ ਜੁੜ ਗਿਆ ਹੈ। ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇੰਡੀਗੋ ਏਅਰਲਾਈਨਜ਼ ਨੇ ਚੰਡੀਗੜ੍ਹ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਫਲਾਈਟ ਚੰਡੀਗੜ੍ਹ ਤੋਂ ਰਾਤ 11:30 ਵਜੇ ਉਡਾਣ ਭਰੇਗੀ ਅਤੇ 12:15 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇਗੀ। ਇਸ ਤੋਂ ਬਾਅਦ ਇਹ ਫਲਾਈਟ ਅੰਮ੍ਰਿਤਸਰ ਤੋਂ ਰਾਤ 3:15 ‘ਤੇ ਉਡਾਣ ਭਰੇਗੀ ਅਤੇ ਸਵੇਰੇ 4 ਵਜੇ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚੇਗੀ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਵਿਦਿਆਰਥੀਆਂ, ਰੋਜ਼ਾਨਾ ਹਾਈ ਕੋਰਟ ਜਾਣ ਵਾਲੇ ਲੋਕਾਂ ਅਤੇ ਹੋਰ ਆਮ ਲੋਕਾਂ ਨੂੰ ਵੀ ਕਾਫੀ ਫਾਇਦਾ ਹੋਵੇਗਾ। ਇਹ ਉਡਾਣ ਸੈਲਾਨੀਆਂ ਲਈ ਬਹੁਤ ਸੁਵਿਧਾਜਨਕ ਹੋਵੇਗੀ।

Leave a Reply

Your email address will not be published. Required fields are marked *