30/07/2026
11_09_2024-chd_news_9403555

 ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਪੰਜਾਬ ਪੁਲਿਸ ਇਸ ਨੂੰ ਅੱਤਵਾਦੀਆਂ ਨਾਲ ਜੋੜ ਕੇ ਦੇਖ ਰਹੀ ਹੈ।  ਏਜੰਸੀਆਂ ਨੂੰ ਅਮਰੀਕਾ ਅਤੇ ਪਾਕਿਸਤਾਨ ‘ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ‘ਤੇ ਸ਼ੱਕ ਹੈ। ਇਸ ਸਭ ਦੇ ਵਿਚਾਲੇ ਖਾਲਿਸਤਾਨੀ ਹੈਪੀ ਪਸ਼ੀਆ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਇਸ ਹਮਲੇ ਦੀ ਜਿੰਮੇਵਾਰੀ ਲੈ ਲਈ ਹੈ।

ਸਾਲ 2023 ‘ਚ ਵੀ ਸਾਬਕਾ ਐੱਸਪੀ ਹਰਕੀਰਤ ਸਿੰਘ ਇਸ ‘ਤੇ ਹਮਲੇ ਦੀ ਯੋਜਨਾ ਬਣਾਈ ਗਈ ਸੀ ਅਤੇ ਇਸ ਘਰ ਦੀ ਰੇਕੀ ਕੀਤੀ ਗਈ ਸੀ ਪਰ ਇਹ ਯੋਜਨਾ ਅਸਫਲ ਰਹੀ ਸੀ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਾਲ 2023 ਵਿੱਚ ਸਾਬਕਾ ਐਸਪੀ ਨੇ ਚੰਡੀਗੜ੍ਹ ਸਥਿਤ ਇਹ ਘਰ ਛੱਡ ਦਿੱਤਾ ਸੀ। ਹੁਣ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ

 ਹਾਲ ਹੀ ‘ਚ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਪਾਕਿਸਤਾਨ ਸਥਿਤ ਗੈਂਗਸਟਰ ਤੇ ਖਾਲਿਸਤਾਨੀ ਹਰਵਿੰਦਰ ਸਿੰਘ ਰਿੰਦਾ ਤੇ ਅਮਰੀਕਾ ‘ਚ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਨੇ ਹੱਥ ਮਿਲਾਇਆ ਹੈ ਅਤੇ ਉਹ ਮਿਲ ਕੇ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਸੂਤਰਾਂ ਅਨੁਸਾਰ ਸ਼ੱਕ ਹੈ ਕਿ ਪਾਕਿਸਤਾਨ ਸਥਿਤ ਰਿੰਦਾ ਅਤੇ ਅਮਰੀਕਾ ਸਥਿਤ ਹੈਪੀ ਨੇ ਆਪਣੇ ਸਥਾਨਕ ਸਲੀਪਰ ਸੈੱਲ ਰਾਹੀਂ ਚੰਡੀਗੜ੍ਹ ਦੀ ਕੋਠੀ ਵਿੱਚ ਹੈਂਡ ਗਰਨੇਡ ਹਮਲੇ ਨੂੰ ਅੰਜਾਮ ਦਿੱਤਾ ਹੈ। ਹਾਲਾਂਕਿ ਹੁਣ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਉਸ ਨੇ ਇਸ ਦੀ ਜਿੰਮੇਵਾਰੀ ਲੈ ਲਈ ਹੈ।

Leave a Reply

Your email address will not be published. Required fields are marked *