29/07/2026
28_03_2024-28_03_2024-murder_23684233_9348049

ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਸਾਹਿਬ ਗੁਰਦੁਆਰੇ ਵਿੱਚ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੋਲੀਬਾਰੀ ‘ਚ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਤਰਸੇਮ ਸਿੰਘ ਦੀ ਖਟੀਮਾ ‘ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਡੇਰੇ ਦੇ ਬਾਹਰ ਤਰਸੇਮ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ।

ਜਾਣਕਾਰੀ ਮੁਤਾਬਕ ਬਾਬਾ ਤਰਸੇਮ ਸਿੰਘ ਡੇਰੇ ਤੋਂ ਬਾਹਰ ਸੈਰ ਕਰਨ ਗਏ ਹੋਏ ਸਨ। ਜਿੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਮੌਤ ਹੋ ਗਈ। ਐਸਐਸਪੀ ਡਾਕਟਰ ਮੰਜੂਨਾਥ ਟੀਸੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਹਮਲਾਵਰਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਉੱਤਰਾਖੰਡ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਦੱਸਿਆ ਕਿ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਐਸਟੀਐਫ ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਹੈੱਡਕੁਆਰਟਰ ਵੀ ਐਸਆਈਟੀ ਦਾ ਗਠਨ ਕਰੇਗਾ।

Leave a Reply

Your email address will not be published. Required fields are marked *