30/07/2026
9

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।  ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਤੋਂ ਆਰਡਰ ਲੈਂਦੇ ਸੀ ਤੇ ਇਸ ਤੋਂ ਬਾਅਦ ਉਹ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ।  ਹਾਲਾਂਕਿ, ਇਸ ਵਾਰ ਇਨ੍ਹਾਂ ਨੂੰ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਇਸ ਲਈ ਉਹ ਹਥਿਆਰ ਆਦਿ ਇਕੱਠੇ ਕਰਨ ਵਿੱਚ ਰੁੱਝੇ ਹੋਏ ਸੀ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਣਗੇ।

ਦਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਡੀਜੀਪੀ ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਤੇ ਬਾਰਡਰ ਰੇਂਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਇਹ ਸਪੱਸ਼ਟ ਕਿਹਾ ਸੀ ਕਿ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। 

Leave a Reply

Your email address will not be published. Required fields are marked *