30/07/2026
try

ਅਮਿਤ ਸ਼ਾਹ ਨੇ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਸੇਵਾ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੰਬੋਧਨ ‘ਚ ਸਭ ਤੋਂ ਪਹਿਲਾਂ ਕਿਰਨ ਖੇਰ ਦੀ ਤਾਰੀਫ ਕੀਤੀ ਅਤੇ ਕਿਹਾ ਕਿ ਪ੍ਰਾਜੈਕਟ ਤੋਂ ਇੱਕ ਲੱਖ ਲੋਕਾਂ ਨੂੰ 24 ਘੰਟੇ ਪਾਣੀ ਮਿਲੇਗਾ। ਇਸ ‘ਤੇ 75 ਕਰੋੜ ਰੁਪਏ ਖਰਚ ਕੀਤੇ ਗਏ ਹਨ। 22 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿਛਾਈ ਗਈ ਹੈ।

ਚੰਡੀਗੜ੍ਹ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਤੀਜੀ ਵਾਰ ਪ੍ਰਧਾਨ ਮੰਤਰੀ ਬਣਿਆ ਹੈ। ਵਿਰੋਧੀ ਧਿਰ ਜੋ ਮਰਜ਼ੀ ਕਹਿਣ। 2029 ਵਿੱਚ ਵੀ ਭਾਜਪਾ ਦੀ ਸਰਕਾਰ ਆਵੇਗੀ।

ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਕਿਹਾ ਕਿ ਸਮਾਰਟ ਮੀਟਰ ਲਗਾਉਣ ਨਾਲ ਲੋਕਾਂ ਨੂੰ ਕੁਝ ਵੀ ਖਰਚ ਨਹੀਂ ਕਰਨਾ ਪਵੇਗਾ। ਮੋਦੀ ਜੀ ਨੇ 10 ਸਾਲਾਂ ‘ਚ 30 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਹਨ। 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਤੀਜੀ ਵਾਰ ਪ੍ਰਧਾਨ ਮੰਤਰੀ ਬਣਿਆ ਹੈ। ਵਿਰੋਧੀ ਧਿਰ ਜੋ ਮਰਜ਼ੀ ਕਹਿਣ। 2029 ਵਿੱਚ ਵੀ ਭਾਜਪਾ ਦੀ ਸਰਕਾਰ ਆਵੇਗੀ।

Leave a Reply

Your email address will not be published. Required fields are marked *