29/07/2026
WhatsApp-Image-2024-05-22-at-2.38.06-PM

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਆਈ.ਪੀ.ਐਸ. ਦੋਵਾਂ ਦਾ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਦੋਵੇਂ 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ।

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਗੈਰ-ਚੋਣ ਨਾਲ ਸਬੰਧਤ ਡਿਊਟੀਆਂ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ, ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੀ ਜਾਣ ਵਾਲੀ ਹਰੇਕ ਪੋਸਟ ਲਈ ਤਿੰਨ ਯੋਗ ਅਧਿਕਾਰੀਆਂ ਦਾ ਇੱਕ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।

Leave a Reply

Your email address will not be published. Required fields are marked *