30/07/2026
monsoon-rainfall-ani1685088708542

ਮਾਨਸੂਨ ਭਾਵੇਂ ਕਮਜ਼ੋਰ ਹੋ ਗਈ ਹੈ, ਪਰ ਆਉਣ ਵਾਲੇ ਦੋ ਦਿਨਾਂ ਵਿੱਚ ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਹਿਸਾਬ ਨਾਲ ਅੱਜ ਟਰਾਈਸਿਟੀ ਵਿੱਚ ਭਾਰੀ ਮੀਂਹ ਪਵੇਗਾ।  ਦਸ ਦੇਈਏ ਕਿ ਅੱਜ ਸਵੇਰ ਤੋਂ ਹੀ ਬਾਰਸ਼ ਦਾ ਮੌਸਮ ਬਣਿਆ ਹੋਇਆ ਹੈ। ਠੰਢੀਆਂ ਹਵਾਵਾਂ ਵਗ ਰਹੀਆਂ ਹਨ। ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਤਾਪਮਾਨ ਨਾਲੋਂ 4 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੁਹਾਲੀ ਤੇ ਪੰਚਕੂਲਾ ਸਣੇ ਟ੍ਰਾਈਸਿਟੀ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ‘ਚ ਪਿਛਲੇ 24 ਘੰਟਿਆਂ ਦੌਰਾਨ 30.4 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਹੈ। ਜਦੋਂਕਿ ਬੁੱਧਵਾਰ ਸਵੇਰੇ 6:30 ਵਜੇ ਤੋਂ ਸ਼ਾਮ 5 ਵਜੇ ਤੱਕ 11.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜੇਕਰ 1 ਜੂਨ ਤੋਂ ਹੁਣ ਤੱਕ ਸ਼ਹਿਰ ਵਿੱਚ ਹੋਈ ਬਾਰਸ਼ ਦੀ ਗੱਲ ਕਰੀਏ ਤਾਂ ਇੱਥੇ 245.9 ਮਿਲੀਮੀਟਰ ਬਾਰਸ਼ ਹੋ ਚੁੱਕੀ ਹੈ ਜੋ ਆਮ ਨਾਲੋਂ 45.3 ਮਿਲੀਮੀਟਰ ਘੱਟ ਹੈ।

ਇਸ ਦੇ ਨਾਲ ਹੀ ਮੀਂਹ ਕਾਰਨ ਮੌਸਮ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਅਲਰਟ ‘ਤੇ ਹੈ। ਅਜਿਹੇ ‘ਚ ਲੋਕਾਂ ਨੂੰ ਇਸ ਮੌਸਮ ‘ਚ ਘਰੋਂ ਬਾਹਰ ਨਿਕਲਦੇ ਸਮੇਂ ਥੋੜ੍ਹਾ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਬਰਸਾਤ ਕਾਰਨ ਟ੍ਰੈਫਿਕ ਜਾਮ ਆਦਿ ਦੀ ਸਥਿਤੀ ਪੈਦਾ ਹੋ ਸਕਦੀ ਹੈ। ਬਿਜਲੀ ਦੀਆਂ ਲਾਈਨਾਂ ਨਾਲ ਸਮੱਸਿਆ ਹੋ ਸਕਦੀ ਹੈ।

Leave a Reply

Your email address will not be published. Required fields are marked *