29/07/2026
amritpal1200-sixteen_nine

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ 16 ਫਰਵਰੀ ਤੋਂ ਜੇਲ੍ਹ ਚ ਭੁੱਖ ਹੜਤਾਲ ‘ਤੇ ਬੈਠੇ ਹਨ। ਇਸ ਦੌਰਾਨ ਹੁਣ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫ਼ੀ ਨਾਜੁਕ ਹੋ ਗਈ ਹੈ। ਖੂਨ ਦੀਆਂ ਉਲਟੀਆਂ ਆ ਰਹੀਆਂ ਹਨ ਅਤੇ ਉਹਨਾਂ ਦੀ ਸਰੀਰ ਵੀ ਕਾਫ਼ੀ ਕਮਜ਼ੋਰ ਹੋ ਗਿਆ ਹੈ। ਇਸ ਦਾ ਖੁਲਾਸਾ ਉਹਨਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਬਰਨਾਲ ਵਿੱਚ ਕੀਤਾ ਹੈ। 

ਐਡਵੋਕੇਟ ਖਾਲਸਾ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੇ ਮਾੜੇ ਵਤੀਰੇ ਤੋਂ ਤੰਗ ਆ ਕੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਭੁੱਖ ਹੜਤਾਲ ’ਤੇ ਬੈਠੇ ਹਨ। ਉਹ ਪਾਣੀ ਪੀਣ ਤੋਂ ਇਲਾਵਾ ਕੁਝ ਨਹੀਂ ਖਾ ਰਹੇ ਹਨ। ਜਿਸ ਕਾਰਨ ਅੰਮ੍ਰਿਤਪਾਲ ਸਿੰਘ ਦੀ ਸਿਹਤ ਗੰਭੀਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਤਬਦੀਲ ਕੀਤਾ ਜਾਵੇ। ਇਸ ਮੰਗ ਤੋਂ ਬਿਨਾਂ ਉਹ ਕਿਸੇ ਵੀ ਹਾਲਤ ਵਿੱਚ ਭੁੱਖ ਹੜਤਾਲ ਖ਼ਤਮ ਨਹੀਂ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਭੁੱਖ ਹੜਤਾਲ ’ਤੇ ਬੈਠਣ ’ਤੇ ਸਾਰੇ ਸਿੰਘਾਂ ਖ਼ਿਲਾਫ਼ ਅੰਮ੍ਰਿਤਸਰ ਦੇ ਡੀਸੀ ਰਾਹੀਂ ਹੋਰ ਕੇਸ ਦਰਜ ਕਰਨ ਦੀ ਧਮਕੀ ਦੇ ਰਿਹਾ ਹੈ। ਐਡਵੋਕੇਟ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਤੁਰੰਤ ਜੇਲ੍ਹ ਭੇਜੇ।

Leave a Reply

Your email address will not be published. Required fields are marked *