29/07/2026
s5y54

ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਬਹੁਤ ਹੀ ਵਾਇਰਲ ਹੋ ਰਹੀ ਸੀ ਜਿਸ ਵਿਚ ਸਟੇਜ ‘ਤੇ ਨੱਚਦੀ ਡਾਂਸਰ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸੇ ਤਹਿਤ ਸਮਰਾਲਾ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਮਾਡਲ ਕੁੜੀ ‘ਤੇ ਗਿਲਾਸ ਮਾਰਨ ਵਾਲੇ ਮੁਲਜ਼ਮ ਜਗਰੂਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ ਐੱਸਐੱਚਓ ਵੱਲੋਂ ਕੀਤੀ ਗਈ ਹੈ। ਜਿਸ ਮਾਡਲ ‘ਤੇ ਗਿਲਾਸ ਮਾਰਿਆ ਸੀ ਉਸ ਨੇ ਖੁਦ ਪੂਰੀ ਘਟਨਾ ਬਾਰੇ ਦੱਸਿਆ ਸੀ। ਉਸ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਗੱਲ ਕਹੀ ਗਈ ਸੀ।

ਦੱਸ ਦੇਈਏ ਕਿ ਇਸੇ ਤਹਿਤ ਕਾਰਵਾਈ ਕਰਦੇ ਹੋਏ ਕੇਸ ਵਿਚ ਨਾਮਜ਼ਦ ਜਗਰੂਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ 3 ਹੋਰ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਨਾਲ ਹੀ ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲੇ ਵਿਚ ਸ਼ਾਮਲ ਹੋਰ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *