29/07/2026
WhatsApp-Image-2024-03-15-at-12.02.22-PM

ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕਾਂ ਦਾ ਪਾਰਟੀ ਬਦਲਣ ਦਾ ਦੌਰ ਜਾਰੀ ਹੈ। ਇਸ ਦੌਰਾਨ ਹੁਣ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸੀ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੱਬੇਵਾਲ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫਾ ਸੌਂਪਿਆ।

ਇਸ ਸਬੰਧੀ ਜਾਣਕਾਰੀ ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਵੀ ਸਾਂਝੀ ਕੀਤੀ ਹੈ। ਇਸ ਲਈ ਹੁਣ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਜ਼ਿਮਣੀ ਚੋਣ ਹੋਣੀ ਤੈਅ ਹੈ

Leave a Reply

Your email address will not be published. Required fields are marked *