30/07/2026
11-5

ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਮਰਾੜ ਕਲਾਂ ਵਿਚ ਵੱਡੀ ਵਾਰਦਾਤ ਹੋਈ ਹੈ। ਜਿੱਥੇ ਦਵਾਈ ਲੈਣ ਜਾ ਰਹੇ ਪਿਓ-ਪੁੱਤ ‘ਤੇ ਕੁਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਲੁੱਟ-ਖੋਹ ਦੀ ਨੀਅਤ ਨਾਲ ਅੰਜ਼ਾਮ ਦਿੱਤਾ ਗਿਆ ਹੈ। ਲਖਵੀਰ ਸਿੰਘ ਅਤੇ ਉਸਦਾ ਬੇਟਾ ਪਿਆਰਜੀਤ ਸਿੰਘ ਪਿੰਡ ਬਾਜਾ ਮਰਾੜ ਨਾਲ ਸਬੰਧਤ ਬਠਿੰਡਾ ਵਿਖੇ ਦਵਾਈ ਲੈਣ ਲਈ ਜਾ ਰਹੇ ਸਨ। ਜਿਵੇਂ ਹੀ ਉਹ ਪਿੰਡ ਮਰਾੜ ਤੋਂ ਖਾਰਾ ਲਿੰਕ ਸੜਕ ਤੇ ਪਹੁੰਚੇ ਤਾਂ ਕੁਝ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਿਤਾ ਲਖਵੀਰ ਸਿੰਘ ਦੀ ਮੌਤ ਹੋ ਗਈ ਜਦਕਿ ਪੁੱਤ ਪਿਆਰਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।

ਦਸ ਦੇਈਏ ਕਿ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਅਧਿਕਾਰੀਆਂ ਵੱਲੋਂ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *