29/07/2026
images (12)

ਅੱਜ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਜਨਮ ਦਿਨ ਹੈ। ਅੱਜ ਦੇ ਦਿਨ ਉਨ੍ਹਾਂ ਨੇ ਪੋਸਟ ਸਾਂਝੀ ਕੀਤੀ ਜਿਸ ਵਿਚ ਉਨ੍ਹਾਂ ਨੇ ਆਪਣੇ ਦੋਵਾਂ ਪੁੱਤਾਂ ਲਈ ਆਪਣੇ ਮਨ ਦੇ ਭਾਵਾਂ ਨੂੰ ਪ੍ਰਗਟ ਕੀਤਾ। ਸਿੱਧੂ ਮੂਸੇਵਾਲਾ ਆਪਣੇ ਮਾਤਾ ਦੇ ਜਨਮ ਦਿਨ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਮਨਾਉਂਦਾ ਸੀ ਤੇ ਨਾਲ ਹੀ ਉਨ੍ਹਾਂ ਨੇ ਆਪਣੀ ਮਾਂ ਲਈ ਇਕ ਗੀਤ ਵੀ ਕੱਢਿਆ ਸੀ। ਛੋਟੇ ਮੂਸੇਵਾਲਾ ਦੇ ਜਨਮ ਤੋਂ ਬਾਅਦ ਮਾਤਾ ਚਰਨ ਕੌਰ ਦਾ ਇਹ ਪਹਿਲਾ ਜਨਮ ਦਿਨ ਹੈ। ਅੱਜ ਦੇ ਦਿਨ ਉਹ ਭਾਵੁਕ ਹੋ ਗਏ ਤੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਕਿਹਾ ਕਿ ਭਾਵੇਂ ਤੁਸੀਂ ਇਸ ਦੁਨੀਆ ਵਿਚ ਨਹੀਂ ਹੋ ਪਰ ਜਿਸ ਦਿਨ ਛੋਟੇ ਸਿੱਧੂ ਦਾ ਜਨਮ ਹੋਇਆ ਸੀ ਮੇਰਾ ਮੁੜ ਜਨਮ ਤਾਂ ਉਸੇ ਦਿਨ ਹੀ ਹੋ ਗਿਆ ਸੀ।

ਪੋਸਟ ਸਾਂਝੀ ਕਰਦਿਆਂ ਮਾਤਾ ਚਰਨ ਕੌਰ ਨੇ ਲਿਖਿਆ-ਸ਼ੁੱਭ ਪੁੱਤ ਅੱਜ ਮੇਰਾ ਜਨਮ ਦਿਨ ਐ ਪਰ ਮੇਰਾ ਮੁੜ ਜਨਮ ਤਾਂ ਉਸੇ ਦਿਨ ਤੁਹਾਡੇ ਨਿੱਕੇ ਵੀਰ ਦਾ ਦੀਦਾਰ ਕਰਕੇ ਹੋ ਗਿਆ ਸੀ। ਬੇਟਾ ਤੁਹਾਡਾ ਖਿਆਲ ਬੇਸ਼ੱਕ ਹਮੇਸ਼ਾ ਮੇਰੀਆਂ ਅੱਖਾਂ ਨਮ ਕਰ ਦਿੰਦਾ ਪਰ ਅੱਜ ਦੋ ਸਾਲ ਦਾ ਤੁਹਾਡਾ ਵਿਛੋੜਾ ਮੈਨੂੰ ਦੋਹਰਾ ਹੋਕੇ ਨਿੱਖੇ ਸ਼ੁੱਭ ਦੇ ਰੂਪ ਵਿਚ ਪ੍ਰਾਪਤ ਹੋਇਆ ਤੇ ਪੁੱਤ ਵਾਹਿਗੁਰੂ ਦੀ ਇਸ ਰਹਿਮਤ ਨੇ ਮੇਰਾ ਜਨਮ ਸਫਲ ਕੀਤਾ ਤੇ ਪੁੱਤ ਮੈਨੂੰ ਮੇਰੇ ਦੋਵੇਂ ਪੁੱਤਰਾਂ ‘ਤੇ ਮਾਣ ਐ। ਇਸ ਪੋਸਟ ਨੂੰ ਪੜ੍ਹ ਕੇ ਹਰ ਕੋਈ ਭਾਵੁਕ ਹੋ ਗਿਆ ਹੈ ਤੇ ਤੇ ਹਰ ਕੋਈ ਸਿੱਧੂ ਮੂਸੇਵਾਲਾ ਨੂੰ ਵੀ ਯਾਦ ਕਰ ਰਿਹਾ ਹੈ ਤੇ ਇਸ ਦੇ ਨਾਲ ਹੀ ਛੋਟੇ ਮੂਸੇਵਾਲਾ ਦੇ ਆਉਣ ਦੀਆਂ ਵਧਾਈਆਂ ਵੀ ਮਾਤਾ ਚਰਨ ਕੌਰ ਨੂੰ ਮਿਲ ਰਹੀਆਂ ਹਨ।

Leave a Reply

Your email address will not be published. Required fields are marked *