30/07/2026
WhatsApp-Image-2024-06-25-at-10.36.34-AM

ਚੰਡੀਗੜ੍ਹ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੁਖਨਾ ਝੀਲ ਵਿੱਚ ਇੱਕ ਕੁੜੀ ਵੱਲੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕੁੜੀ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਸੀ, ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ। ਮ੍ਰਿਤਕਾ ਦੀ ਪਛਾਣ 24 ਸਾਲਾਂ ਸ਼ਿਵਾਨੀ ਵਜੋਂ ਹੋਈ ਹੈ। ਉਹ ਅਬੋਹਰ ਦੀ ਰਹਿਣ ਵਾਲੀ ਸੀ।

ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਸੁਖਨਾ ਝੀਲ ’ਤੇ ਸੈਰ ਕਰਨ ਵਾਲਿਆਂ ਨੇ ਝੀਲ ਵਿੱਚ ਲਾਸ਼ ਤੈਰਦੀ ਦੇਖੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਘਟਨਾ ਵਾਲੀ ਸਥਾਨ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਬਾਹਰ ਕੱਢ ਕੇ ਸੈਕਟਰ-16 ਦੇ ਹਸਪਤਾਲ ਵਿੱਚ ਭਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਮੁੱਢਲੀ ਜਾਂਚ ‘ਚ ਦੱਸਿਆ ਜਾ ਰਿਹਾ ਹੈ ਕਿ ਸ਼ਿਵਾਨੀ ਸਰਕਾਰੀ ਨੌਕਰੀ ਲਈ ਲਗਾਤਾਰ ਪੇਪਰ ਦੇ ਰਹੀ ਸੀ ਪਰ ਨੌਕਰੀ ਨਾ ਮਿਲਣ ਕਾਰਨ ਉਹ ਡਿਪ੍ਰੈਸ਼ਨ ਵਿੱਚ ਸੀ। ਫਿਲਹਾਲ ਕੁੜੀ ਵੱਲੋਂ ਛਾਲ ਕਿਉਂ ਮਾਰੀ ਗਈ ਇਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਰਹੀ ਹੈ।

Leave a Reply

Your email address will not be published. Required fields are marked *